ਰਾਜਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

Saturday, Sep 13, 2025 - 05:21 PM (IST)

ਰਾਜਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਜਿੱਥੇ ਜ਼ਰੂਰੀ ਵਸਤੂਆਂ ਲੈ ਕੇ ਆ ਰਹੀਆਂ ਹਨ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਫੰਡ ਵਿਚ ਮਾਇਆ ਵੀ ਭੇਜੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਸਿੱਖ ਸੇਵਾਦਾਰ ਜਥਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜਮੇਰ ਰਾਜਿਸਥਾਨ ਦੀਆਂ ਸੰਗਤਾਂ ਵੱਲੋਂ 5 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ।

ਇਸੇ ਤਰ੍ਹਾਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਸੇਵਾਰਾ ਦੀਆਂ ਸੰਗਤਾਂ ਵੱਲੋਂ ਵੀ 75 ਹਜ਼ਾਰ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਆਪਣਾ ਫ਼ਰਜ਼ ਸਮਝਦਿਆਂ ਲੋੜਵੰਦਾਂ ਦੀ ਮੱਦਦ ਲਈ ਨਿਰੰਤਰ ਕਾਰਜਸ਼ੀਲ ਰਹੇਗੀ।  ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ, ਓਐਸਡੀ  ਸਤਬੀਰ ਸਿੰਘ ਧਾਮੀ, ਸਕੱਤਰ  ਪ੍ਰਤਾਪ ਸਿੰਘ,  ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ  ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਰਾਜਿੰਦਰ ਸਿੰਘ ਰਾਜਸਥਾਨ ਸਮੇਤ ਹੋਰ ਮੌਜੂਦ ਸਨ।


author

Gurminder Singh

Content Editor

Related News