ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਹੁੰਚੀ ਸੰਗਤ, ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

Saturday, Apr 13, 2024 - 02:04 PM (IST)

ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਹੁੰਚੀ ਸੰਗਤ, ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

ਅੰਮ੍ਰਿਤਸਰ (ਸਰਬਜੀਤ)- ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਦਰਸ਼ਨਾਂ ਲਈ ਪਹੁੰਚੀਆਂ ਹਨ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਪਾਵਨ ਸਰੋਵਰਾਂ ’ਚ ਇਸ਼ਨਾਨ ਕੀਤਾ  ਅਤੇ ਗੁਰੂ ਜੀ ਦਾ ਆਸ਼ੀਵਾਰ ਲੈ ਕੇ ਆਪਣੇ ਆਪ ਨੂੰ ਖੁਸ਼ ਨਸੀਬ ਸਮਝ ਰਹੇ ਹਨ। 

PunjabKesari

PunjabKesari

ਇਹ ਵੀ ਪੜ੍ਹੋ- ਖਾਲਸਾ ਸਾਜਨਾ ਦਿਹਾੜਾ ਵਿਸਾਖੀ ਮੌਕੇ 15 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਬੰਗਲਾਦੇਸ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ ਪਰ ਫਿਰ ਵੀ ਸੰਗਤਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸਾਂ ਕੀਤੀਆਂ।

PunjabKesari

PunjabKesari

ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਮੌਕੇ ਜਲ੍ਹਿਆਂਵਾਲਾ ਬਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕਰ ਰਹੇ ਹਨ। ਇਸੇ ਦਿਨ ਅੰਗਰੇਜ਼ੀ ਹਕੂਮਤ ਨੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਵਾ ਦਿੱਤੀਆਂ। ਜਿਸ ਕਾਰਨ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ।

PunjabKesari

PunjabKesari

ਇਹ ਵੀ ਪੜ੍ਹੋ- 'ਈਦ' ਮੌਕੇ ਮੰਤਰੀ ਧਾਲੀਵਾਲ ਪਹੁੰਚੇ ਮਸਜਿਦ, ਮੁਸਲਿਮ ਭਾਈਚਾਰੇ ਨੂੰ ਗਲ ਲਾ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News