ਸ਼ਰਾਬੀ ਵਿਅਕਤੀ ਨੇ ਮਾਸੂਮ ਬੱਚੀ ਨਾਲ ਕੀਤਾ ਜਬਰ-ਜ਼ਨਾਹ
Saturday, Sep 07, 2019 - 09:35 AM (IST)

ਸੰਗਤ ਮੰਡੀ (ਮਨਜੀਤ) : ਇਕ ਪਿੰਡ ਦੇ ਸ਼ਰਾਬੀ ਵਿਅਕਤੀ ਵੱਲੋਂ ਸ਼ਰਮ ਦੀਆਂ ਸਭ ਹੱਦਾਂ ਟੱਪਦਿਆਂ ਸ਼ਾਮ ਸਮੇਂ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਦੂਸਰੀ ਕਲਾਸ 'ਚ ਪੜ੍ਹਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਦੇ ਪਿਤਾ ਨੇ ਜਾਣਕਾਰੀ ਦਿੱਤੀ ਹੈ ਕਿ ਸ਼ਾਮ ਸਮੇਂ ਉਹ ਕਿਸੇ ਕੰਮ ਲਈ ਘਰੋਂ ਬਾਹਰ ਗਏ ਹੋਏ ਸਨ, ਇਸੇ ਦੌਰਾਨ ਕੁਲਦੀਪ ਸਿੰਘ (38) ਪੁੱਤਰ ਲਖਵਿੰਦਰ ਸਿੰਘ ਉਰਫ ਲੱਖਾ ਸ਼ਰਾਬੀ ਹਾਲਤ 'ਚ ਉਨ੍ਹਾਂ ਦੇ ਘਰ ਆਇਆ ਅਤੇ ਬੱਚੀ ਨਾਲ ਜਬਰ-ਜ਼ਨਾਹ ਕਰਨ ਉਪਰੰਤ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਬੱਚੀ ਨੂੰ ਇਲਾਜ ਲਈ ਪਿੰਡ ਘੁੱਦਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।