ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

Thursday, Jun 20, 2024 - 06:35 PM (IST)

ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਬੁੱਕ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਈਲ ’ਤੇ ਸੰਪਰਕ ਕਰ ਕੇ ਪੁਸ਼ਟੀ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਵਿਚ ਆਨਲਾਈਨ ਕਮਰਾ ਰਾਖਵਾਂ ਕਰਨ ਲਈ ਇਕ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ

ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਅਤੇ ਠੱਗੀ ਮਾਰਨ ਵਾਲਿਆਂ ਦਾ ਬੈਂਕ ਖਾਤਾ ਵੀ ਸੀਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਠੱਗੀ ਮਾਰਨ ਵਾਲੇ ਵਿਅਕਤੀਆਂ ਵੱਲੋਂ ਸਾਰਾਗੜ੍ਹੀ ਸਰਾਂ ਦੇ ਨਾਂ ’ਤੇ ਜਾਅਲੀ ਵੈੱਬਸਾਈਟ ਜਾਂ ਪੋਰਟਲ ਬਣਾਇਆ ਹੋਇਆ ਹੈ, ਜਿਸ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਹੋਈ ਹੈ, ਜਿਸ ਕਰ ਕੇ ਸ਼ਰਧਾਲੂ ਸਰਾਂ ਦੀ ਬੁਕਿੰਗ ਦੇ ਨਾਂ ’ਤੇ ਝਾਂਸੇ ਹੇਠ ਆ ਜਾਂਦੇ ਹਨ।

ਇਹ ਵੀ ਪੜ੍ਹੋ- ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕੀ ਤੋਂ  ਦਿੱਤਾ ਅਸਤੀਫ਼ਾ

ਸ. ਧੰਗੇੜਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਨਕਲੀ ਵੈੱਬਸਾਈਟ ਅਤੇ ਠੱਗਾਂ ਤੋਂ ਸੁਚੇਤ ਰਹਿਣ ਅਤੇ ਆਨਲਾਈਨ ਕਮਰਾ ਬੁੱਕ ਕਰਵਾਉਣ ਸਮੇਂ ਭੇਟਾ ਜਮ੍ਹਾ ਕਰਵਾਉਣ ਤੋਂ ਪਹਿਲਾਂ ਸਰਾਵਾਂ ਦੇ ਮੈਨੇਜਰ ਨਾਲ ਫੋਨ ’ਤੇ ਗੱਲਬਾਤ ਕਰ ਕੇ ਪੁਸ਼ਟੀ ਜਰੂਰ ਕਰਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News