ਸਾਬਕਾ ਮੰਤਰੀ 'ਸੰਗਤ ਸਿੰਘ ਗਿਲਜੀਆਂ' ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਨਹੀਂ ਦਿੱਤੀ ਰਾਹਤ
Wednesday, Jun 29, 2022 - 01:51 PM (IST)
ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਦਰਅਸਲ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ ਦੀ ਰੈਗੂਲਰ ਸੁਣਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ
ਅਦਾਲਤ ਨੇ ਕਿਹਾ ਕਿ ਗਿਲਜੀਆਂ ਨੂੰ ਅਗਾਊਂ ਜ਼ਮਾਨਤ ਚਾਹੀਦੀ ਹੈ ਤਾਂ ਉਹ ਹੇਠਲੀ ਅਦਾਲਤ 'ਚ ਜਾਣ। ਦੱਸਣਯੋਗ ਹੈ ਕਿ ਜੰਗਲਾਤ ਵਿਭਾਗ 'ਚ ਘਪਲੇ ਦੇ ਚੱਲਦਿਆਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਉਨ੍ਹਾਂ 'ਤੇ ਐੱਫ. ਆਈ. ਆਰ. ਵੀ ਦਰਜ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ DGP ਦੀ ਤਸਵੀਰ ਦਾ ਗਲਤ ਇਸਤੇਮਾਲ, ਪੰਜਾਬ ਪੁਲਸ ਵੱਲੋਂ ਅਲਰਟ ਜਾਰੀ
ਇਹ ਵੀ ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ 'ਚ ਕੇਸ ਦਰਜ ਕੀਤਾ ਸੀ। ਇਸ 'ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ 'ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ