ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

07/18/2022 12:04:33 PM

ਚੰਡੀਗੜ੍ਹ (ਹਾਂਡਾ) : ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੰਗਤ ਸਿੰਘ ਗਿਲਜੀਆਂ ਨੂੰ ਅਦਾਲਤ ਨੇ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਣੀ ਹੈ। ਉਦੋਂ ਤੱਕ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾਈ ਗਈ ਹੈ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਕੁੜੀ ਤੋਂ ਕਰਵਾਉਂਦੇ ਸੀ ਜਿਸਮ ਫਿਰੋਸ਼ੀ ਦਾ ਧੰਦਾ, ਮਾਸੀ ਤੇ ਜੀਜੇ ਨੇ ਖੇਡੀ ਗੰਦੀ ਖੇਡ

ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ 'ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ 'ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਮਾਮਲੇ 'ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : 'ਸੁਖਨਾ ਝੀਲ' ਦਾ ਫਲੱਟ ਗੇਟ ਖੋਲ੍ਹਦੇ ਹੀ ਟ੍ਰੈਫਿਕ ਕੀਤਾ ਡਾਇਵਰਟ, ਕਈ ਜਗ੍ਹਾ ਪੁਲ ਉੱਪਰੋਂ ਲੰਘਿਆ ਪਾਣੀ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita