ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ

07/25/2022 1:45:19 PM

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ 13 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਤੋਂ ਕੇਸ ਦੀ ਸਟੇਟਸ ਰਿਪੋਰਟ ਮੰਗਦੇ ਹੋਏ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ 25 ਜੁਲਾਈ ਤੱਕ ਰੋਕ ਲਾਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੁੜ ਆਪਣੇ ਰੰਗ 'ਚ ਮੁੜੇਗਾ ਮਾਨਸੂਨ

ਅੱਜ ਇਸ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ 'ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ CM ਹਾਊਸ ਦਾ 10 ਹਜ਼ਾਰ ਰੁਪਏ ਦਾ ਕੱਟਿਆ ਗਿਆ ਚਲਾਨ, ਜਾਣੋ ਪੂਰਾ ਮਾਮਲਾ

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ 'ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਮਾਮਲੇ 'ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News