ਸਿੱਧੂ ਨੂੰ ਪ੍ਰਧਾਨ ਬਣਾਉਣ ''ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ

Wednesday, Jul 21, 2021 - 11:01 AM (IST)

ਸਿੱਧੂ ਨੂੰ ਪ੍ਰਧਾਨ ਬਣਾਉਣ ''ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ

ਜਲੰਧਰ/ਟਾਂਡਾ (ਪਾਹਵਾ)– ਪੰਜਾਬ ਵਿਚ ਕਾਂਗਰਸ ਦੇ ਪ੍ਰਧਾਨ ਅਹੁਦੇ ’ਤੇ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਨੂੰ ਪੰਜਾਬ ਕਾਂਗਰਸ ਦੇ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਨੇ ਕਾਂਗਰਸ ਹਾਈਕਮਾਨ ਦਾ ਸੁਲਝਿਆ ਹੋਇਆ ਕਦਮ ਦੱਸਿਆ ਹੈ। ਇਥੇ ਵਿਸ਼ੇਸ਼ ਗੱਲਬਾਤ ਦੌਰਾਨ ਗਿਲਜ਼ੀਆਂ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ 22 ਸਾਲ ਸਿਆਸਤ ਕੀਤੀ ਅਤੇ ਪਾਰਟੀ ਨੂੰ ਬਿਹਤਰ ਢੰਗ ਨਾਲ ਸੰਭਾਲਿਆ ਹੈ। ਸਿੱਧੂ ਵੀ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ ਕਿਉਂਕਿ ਇਹ ਸਮੇਂ ਦੀ ਮੰਗ ਸੀ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ
ਗਿਲਜ਼ੀਆਂ ਨੇ ਕਿਹਾ ਕਿ ਸਿੱਧੂ ਅਤੇ ਕੈਪਟਨ ਵਿਚਕਾਰ ਕੋਈ ਵੈਰ-ਵਿਰੋਧ ਨਹੀਂ ਹੈ। ਸਿਆਸਤ ਵਿਚ ਰੁੱਸਣ-ਮਨਾਉਣ ਦਾ ਕੰਮ ਚੱਲਦਾ ਰਹਿੰਦਾ ਹੈ ਅਤੇ ਇਹ ਮਾਮਲਾ ਵੀ ਜਲਦ ਸੁਲਝ ਜਾਵੇਗਾ। ਪੰਜਾਬ ਕਾਂਗਰਸ ਦੀ ਤਰੱਕੀ ਲਈ ਕੈਪਟਨ ਅਤੇ ਸਿੱਧੂ ਮਿਲ ਕੇ ਕੰਮ ਕਰਨਗੇ। ਸਿੱਧੂ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ ’ਤੇ ਗਿਲਜ਼ੀਆਂ ਨੇ ਕਿਹਾ ਕਿ ਹਾਈਕਮਾਨ ਦੀ ਇਹ ਵਧੀਆ ਸੋਚ ਸੀ। ਉਂਝ ਵੀ ਜਨਤਾ ਚਾਹੁੰਦੀ ਸੀ ਕਿ ਸਿੱਧੂ ਨੂੰ ਅੱਗੇ ਲਾਇਆ ਜਾਵੇ ਅਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਇਹੀ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ: ਬੱਸਾਂ ਜ਼ਰੀਏ ਮਨੀਕਰਨ ਸਾਹਿਬ, ਪਾਉਂਟਾ ਸਾਹਿਬ, ਜਵਾਲਾਜੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਗਿਲਜ਼ੀਆਂ ਨੇ ਕਿਹਾ ਕਿ ਪਾਰਟੀ ਵਿਚ ਕੰਮ ਕਰਨ ਵਾਲੇ ਲੋਕ ਅੱਗੇ ਆਉਣੇ ਚਾਹੀਦੇ ਹਨ ਅਤੇ ਸਿੱਧੂ ਪੰਜਾਬ ਦੀ ਨੁਹਾਰ ਬਦਲਣ ਦਾ ਜਜ਼ਬਾ ਰੱਖਦੇ ਹਨ। ਪੰਜਾਬ ਵਿਚ ਜਨਤਾ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਿੱਧੂ ਅੱਗੇ ਸਵਾਲ ਉਠਾਉਣ ਦੀ ਗੱਲ ’ਤੇ ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 18 ਮੁੱਦਿਆਂ ’ਤੇ ਕੰਮ ਕਰਨ ਲਈ ਕਿਹਾ ਹੈ। ਇਨ੍ਹਾਂ ਮੁੱਦਿਆਂ ਤੋਂ ਬਾਅਦ ਅਜਿਹੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News