ਲੁਧਿਆਣਾ : 500 ਸਾਲ ਪੁਰਾਣੇ 'ਸ਼ਿਵ ਮੰਦਿਰ' 'ਚ ਆਸਥਾ ਦਾ ਹੜ੍ਹ, ਸ਼ਰਧਾਲੂਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)
Thursday, Mar 11, 2021 - 01:43 PM (IST)
ਲੁਧਿਆਣਾ (ਨਰਿੰਦਰ) : ਅੱਜ ਵਿਸ਼ਵ ਭਰ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਲੁਧਿਆਣਾ ਦੇ ਪ੍ਰਾਚੀਨ 'ਸੰਗਲਾ ਸ਼ਿਵਾਲਾ ਮੰਦਿਰ' ਵਿਚ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ ਅਤੇ ਭੋਲੇ ਨਾਥ ਦੇ ਜੈਕਾਰਿਆਂ ਦੇ ਨਾਲ ਉਨ੍ਹਾਂ ਦਾ ਗੁਣਗਾਣ ਕਰ ਰਹੇ ਹਨ। ਜੇਕਰ ਮੰਦਿਰ ਦੇ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਇਹ 500 ਸਾਲ ਤੋਂ ਵੀ ਜ਼ਿਆਦਾ ਪੁਰਾਣਾ ਮੰਦਿਰ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ 'ਸਰਕਾਰੀ ਬੱਸਾਂ'
ਇੱਥੇ ਸ਼ਿਵਲਿੰਗ ਆਪਣੇ ਆਪ ਹੀ ਪ੍ਰਗਟ ਹੋਇਆ ਸੀ, ਜਿਸ ਕਰਕੇ ਇਸ ਦੀ ਮਾਨਤਾ ਦੂਰ-ਦੂਰ ਤੱਕ ਹੈ। ਮੰਦਿਰ ਦੇ ਮਹੰਤ ਨਰਾਇਣ ਦਾਸ ਨੇ ਦੱਸਿਆ ਕਿ ਉਹ ਬੀਤੇ ਕਈ ਸਾਲਾਂ ਤੋਂ ਮੰਦਿਰ ਵਿਚ ਸੇਵਾ ਕਰ ਰਹੇ ਹਨ ਅਤੇ ਸਨਾਤਨ ਧਰਮ ਦੇ ਮੁਤਾਬਕ ਹਰ ਤਿਉਹਾਰ ਮੰਦਿਰ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 500 ਤੋਂ ਵੱਧ ਸਾਲ ਪੁਰਾਣਾ ਇਸ ਮੰਦਿਰ ਦਾ ਇਤਿਹਾਸ ਹੈ ਅਤੇ ਲੋਕੀਂ ਸੰਗਲ ਵਜਾ ਕੇ ਇੱਥੇ ਦਰਸ਼ਨ ਕਰਦੇ ਹਨ ਕਿਉਂਕਿ ਮੰਨਿਆ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।
ਇਹ ਵੀ ਪੜ੍ਹੋ : ਸਾਵਧਾਨ! ਗੈਸ ਸਿਲੰਡਰ ਦੀ ਕਰਦੇ ਹੋ 'ਆਨਲਾਈਨ ਬੁਕਿੰਗ' ਤਾਂ ਤੁਹਾਡੇ ਮਤਲਬ ਦੀ ਹੈ ਇਹ ਖ਼ਬਰ
ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਸੰਗਲਾਂ ਵਾਲੇ ਮਹੰਤ ਰਹਿੰਦੇ ਸਨ ਅਤੇ ਇਸ ਮੰਦਿਰ ਨੂੰ ਪਹਿਲਾਂ ਸੰਗਲਾਂ ਨਾਲ ਚਾਰੇ ਪਾਸੇ ਕਵਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਦਾ ਨਾਂ ਸੰਗਲਾਂ ਵਾਲਾ ਸ਼ਿਵਾਲਾ ਮੰਦਿਰ ਪੈ ਗਿਆ।
ਸ਼ਰਧਾਲੂਆਂ ਨੇ ਵੀ ਦੱਸਿਆ ਕਿ ਉਹ ਕਈ ਸਾਲਾਂ ਤੋਂ ਇਸ ਮੰਦਿਰ ਵਿੱਚ ਨਤਮਸਤਕ ਹੋਣ ਲਈ ਆਉਂਦੇ ਹਨ ਕਿਉਂਕਿ ਇਹ ਮੰਦਿਰ ਬਹੁਤ ਪ੍ਰਾਚੀਨ ਹੈ ਅਤੇ ਇਸ ਮੌਕੇ ਅੱਜ ਉਨ੍ਹਾਂ ਨੇ ਅਰਦਾਸ ਵੀ ਕੀਤੀ ਹੈ ਕਿ ਕਰੋਨਾ ਮਹਾਮਾਰੀ ਤੋਂ ਭਗਵਾਨ ਭੋਲੇ ਨਾਥ ਉਨ੍ਹਾਂ ਨੂੰ ਨਿਜਾਤ ਦਿਵਾਏ।