ਸੰਮਤੀ ਕਰਮਚਾਰੀ ਯੂਨੀਅਨ ਨੇ ਦਿੱਤਾ ਰੋਸ ਧਰਨਾ

Wednesday, Oct 04, 2017 - 06:41 AM (IST)

ਸੰਮਤੀ ਕਰਮਚਾਰੀ ਯੂਨੀਅਨ ਨੇ ਦਿੱਤਾ ਰੋਸ ਧਰਨਾ

ਫ਼ਤਿਹਗੜ੍ਹ ਸਾਹਿਬ, (ਟਿਵਾਣਾ)- ਸੰਮਤੀ ਕਰਮਚਾਰੀ ਯੂਨੀਅਨ ਫ਼ਤਿਹਗੜ੍ਹ ਸਾਹਿਬ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਜ਼ਿਲਾ ਪ੍ਰਧਾਨ ਮੰਗਤ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਿਸ 'ਚ ਡੀ. ਸੀ. ਦਫ਼ਤਰ ਸਟਾਫ਼ ਯੂਨੀਅਨ, ਡਰਾਈਵਰ ਯੂਨੀਅਨ ਤੇ ਨਰੇਗਾ ਯੂਨੀਅਨ ਦੇ ਅਹੁਦੇਦਾਰ ਵੀ ਸ਼ਾਮਲ ਹੋਏ। ਇਸ ਮੌਕੇ ਮੰਗਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਬੀ. ਡੀ. ਪੀ. ਓ. ਖਮਾਣੋਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
 ਉਨ੍ਹਾਂ ਦੱਸਿਆ ਕਿ ਬੀ. ਡੀ. ਪੀ. ਓ. ਖਮਾਣੋਂ ਵੱਲੋਂ ਕਰੀਬ ਇਕ ਹਫ਼ਤਾ ਪਹਿਲਾਂ ਬੀ. ਡੀ. ਪੀ. ਓ. ਦਫ਼ਤਰ ਬੱਸੀ ਪਠਾਣਾਂ ਵਿਖੇ ਡਰਾਈਵਰ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ। ਜੇਕਰ ਇਕ ਦਿਨ ਦੇ ਅੰਦਰ ਬੀ. ਡੀ. ਪੀ. ਓ. ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਧਰਮਿੰਦਰ ਸਿੰਘ, ਗੁਰਮਿੰਦਰ ਸਿੰਘ, ਰਾਜਿੰਦਰ ਕੁਮਾਰ, ਤੇਜਿੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਜੀਤ ਸਿੰਘ ਆਦਿ ਮੌਜੂਦ ਸਨ।


Related News