550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਹਜ਼ਾਰ ਦਰੱਖਤ ਲਗਾਉਣ ਦਾ ਕੰਮ ਸ਼ੁਰੂ : ਕੈਪਟਨ
Monday, Aug 05, 2019 - 11:08 AM (IST)

ਸੰਗਰੂਰ/ਚੰਡੀਗੜ੍ਹ (ਯਾਦਵਿੰਦਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ਜਾਂਦੀਆਂ ਮੁੱਖ ਸੜਕਾਂ 'ਤੇ 30 ਹਜ਼ਾਰ ਦਰਖ਼ਤ ਲਗਾਏ ਜਾਣਗੇ, ਜਿਸ ਵਿਚ ਪਹਿਲੇ ਪੜਾਅ ਅਧੀਨ 15 ਹਜ਼ਾਰ ਦਰਖ਼ਤ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਦਿੱਤੀ।
ਕੈਪਟਨ ਨੇ ਸੂਬੇ ਦੇ ਲੋਕਾਂ ਨੂੰ ਦਰੱਖਤ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ। ਕੈਪਟਨ ਨੇ ਦੱਸਿਆ ਕਿ ਪੰਜਾਬ ਜੰਗਲਾਤ ਵਿਭਾਗ ਵੱਲੋਂ ਜਲੰਧਰ-ਸੁਲਤਾਨਪੁਰ, ਸੁਲਤਾਨਪੁਰ-ਫੱਤੂਢੀਗੀ, ਸੁਲਤਾਨਪੁਰ-ਲੋਹੀਆ ਤੇ ਹੋਰਨਾਂ ਸੜਕਾਂ 'ਤੇ ਦਰੱਖਤ ਲਗਾਏ ਜਾ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਖ ਪ੍ਰਕਾਸ਼ ਪੁਰਬ 'ਤੇ ਪੂਰੇ ਪੰਜਾਬ ਅੰਦਰ ਵੱਡੀ ਗਿਣਤੀ ਵਿਚ ਵੱਖ-ਵੱਖ ਫੁੱਲਦਾਰ ਤੇ ਫ਼ਲਦਾਰ ਬੂਟੇ ਲਗਾਏ ਜਾ ਰਹੇ ਹਨ।