ਫਗਵਾੜਾ ਤੋਂ ਬਾਅਦ ਬਰਨਾਲਾ ''ਚ ਬੱਬੂ ਮਾਨ ਦਾ ਵਿਰੋਧ, ਵਧ ਸਕਦੀਆਂ ਨੇ ਮੁਸ਼ਕਲਾਂ
Thursday, Jan 09, 2020 - 06:16 PM (IST)
ਬਰਨਾਲਾ (ਪੁਨੀਤ) : ਪੰਜਾਬੀ ਗਾਇਕ ਬੱਬੂ ਮਾਨ ਵਲੋਂ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਮਰਾਸੀ ਭਾਈਚਾਰੇ ਦੀਆਂ ਔਰਤਾਂ ਵਿਰੁੱਧ ਇਕ ਅਪਮਾਨਯੋਗ ਟਿੱਪਣੀ ਕੀਤੀ ਗਈ ਹੈ। ਇਸ 'ਤੇ ਮਰਾਸੀ ਭਾਈਚਾਰੇ ਦੇ ਲੋਕਾਂ 'ਚ ਬੱਬੂ ਮਾਨ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਵਜੋਂ ਅੱਜ ਥਾਣਾ ਭਦੌੜ 'ਚ ਮਰਾਸੀ ਭਾਈਚਾਰੇ ਦੇ ਲੋਕਾਂ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਬੱਬੂ ਮਾਨ ਖਿਲਾਫ ਮਾਮਲਾ ਦਰਜ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਐੱਸ.ਐੱਚ.ਓ. ਗੁਰਸਿਮਰਨ ਸਿੰਘ ਨੇ ਦੱਸਿਆ ਕਿ ਮਰਾਸੀ ਭਾਈਚਾਰੇ ਵਲੋਂ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ 'ਤੇ ਜਲਦ ਕਾਰਵਾਈ ਵੀ ਕੀਤੀ ਜਾਵੇਗੀ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਗਵਾੜਾ 'ਚ ਭਾਈਚਾਰੇ ਦੇ ਲੋਕਾਂ ਵਲੋਂ ਵਿਰੋਧ ਕੀਤਾ ਗਿਆ ਹੈ।