ਲੋਕ ਅਕਾਲੀ ਦਲ ਦੇ ਉਮੀਦਵਾਰਾਂ ਤੋਂ ਬੇਅਦਬੀਆਂ ਬਾਰੇ ਪੁੱਛਣ ਲੱਗੇ ਸਵਾਲ : ਭਗਵੰਤ ਮਾਨ
Thursday, May 02, 2019 - 11:06 AM (IST)

ਸੰਗਰੂਰ/ਸ਼ੇਰਪੁਰ(ਸਿੰਗਲਾ) : ਅਕਾਲੀ ਦਲ ਦੇ ਰਾਜ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ 'ਤੇ ਕੋਈ ਕਾਰਵਾਈ ਨਾ ਹੋਣ ਅਤੇ ਇਨ੍ਹਾਂ ਘਟਨਾਵਾਂ ਦੀਆਂ ਤਾਰਾਂ ਬਾਦਲਾ ਨਾਲ ਜੁੜਨ ਕਰਕੇ ਹੁਣ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਿੰਡਾਂ ਵਿਚ ਲੋਕ ਬੇਅਦਬੀਆਂ ਦੇ ਮਾਮਲੇ ਸਬੰਧੀ ਸਵਾਲ ਪੁੱਛਣ ਲੱਗੇ ਹਨ। ਇਸੇ ਕਰਕੇ ਅਕਾਲੀ ਉਮੀਦਵਾਰਾਂ ਦਾ ਪਿੰਡਾਂ 'ਚ ਵਿਰੋਧ ਵੀ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਉਮੀਦਵਾਰ ਭਗਵੰਤ ਮਾਨ ਨੇ ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦੇ ਰਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਇਨ੍ਹਾਂ ਵੱਡੇ ਲੀਡਰਾਂ ਨੂੰ ਬਚਾਇਆ ਜਾ ਰਿਹਾ ਹੈ।