ਕੁੜੀ ਵੱਲੋਂ ਜਬਰ-ਜ਼ਨਾਹ ਦਾ ਕੇਸ ਦਰਜ ਕਰਾਉਣ ''ਤੇ ਮੁੰਡੇ ਨੇ ਕੀਤੀ ਖੁਦਕੁਸ਼ੀ
Sunday, Sep 08, 2019 - 03:24 PM (IST)

ਕੌਹਰੀਆਂ/ਸੰਗਰੂਰ (ਸ਼ਰਮਾ,ਬੇਦੀ) : ਬੀਤੀ ਰਾਤ ਸੰਗਰੂਰ ਦੇ ਪਿੰਡ ਸ਼ਾਦੀਹਰੀ ਵਿਖੇ ਇਕ ਲੜਕੇ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਲੜਕੇ ਦੇ ਪਿਤਾ ਭੋਲਾ ਸਿੰਘ ਵਲੋਂ ਪੁਲਸ ਨੂੰ ਦਰਜ ਕਰਵਾਏ ਗਏ ਬਿਆਨ ਅਨੁਸਾਰ ਉਨ੍ਹਾਂ ਦੇ ਵਿਆਹੁਤਾ ਪੁਤਰ ਬਿੱਟੂ ਸਿੰਘ ਉਰਫ ਕਾਲਾ ਦੇ 2-3 ਸਾਲ ਪਹਿਲਾਂ ਪਿੰਡ ਦੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ, ਜੋ ਹੁਣ ਇਸ ਕੰਮ ਤੋਂ ਪਿੱਛੇ ਵੀ ਹਟ ਗਿਆ ਸੀ ਪਰ ਲੜਕੀ ਵਲੋਂ 6/9/2019 ਨੂੰ ਬਿੱਟੂ ਖਿਲਾਫ ਜਬਰ-ਜ਼ਨਾਹ ਦਾ ਪਰਚਾ ਦਰਜ ਕਰਵਾ ਦਿੱਤਾ ਗਿਆ, ਜਿਸ ਕਾਰਨ ਬਿੱਟੂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ ਅਤੇ ਬੀਤੇ ਦਿਨ ਉਹ ਲੜਕੀ ਦੀ ਮਾਸੀ ਦੇ ਘਰ ਚਲਾ ਗਿਆ, ਜਿੱਥੇ ਉਨ੍ਹਾਂ ਨੇ ਬੂੱਟ ਨਾਲ ਕੁੱਟ-ਮਾਰ ਕੀਤੀ ਅਤੇ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਮ੍ਰਿਤਕ ਵਲੋਂ ਸ਼ੋਸ਼ਲ ਮੀਡੀਆ 'ਤੇ ਵੀ ਆਪਣੀ ਜਾਨ ਨੂੰ ਖਤਰਾ ਦੱਸ ਕੇ ਇਕ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਸਬੰਧੀ ਜਦੋਂ ਐਸ.ਐਚ.ਓ. ਦਿੜ੍ਹਬਾ ਮੇਜਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਿੱਕਰ ਸਿੰਘ ਨਛੱਤਰ ਸਿੰਘ, ਤਰਸੇਮ ਸਿੰਘ ਪੁੱਤਰ ਨਛੱਤਰ ਸਿੰਘ, ਸਰਬਜੀਤ ਕੌਰ ਪੁਤਰੀ ਗੁਲਜਾਰ ਸਿੰਘ ਵਾਸੀ ਸ਼ਾਦੀਹਰੀ ਖਿਲਾਫ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।