ਨਹੀਂ ਰੁਕ ਰਿਹਾ ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ, ਅੱਜ ਫ਼ਿਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Sunday, Mar 07, 2021 - 04:40 PM (IST)

ਨਹੀਂ ਰੁਕ ਰਿਹਾ ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ, ਅੱਜ ਫ਼ਿਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਸੰਗਰੂਰ (ਬੇਦੀ/ਰਿਖੀ ): ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿਨੋਂ-ਦਿਨ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫ਼ਿਰ 8 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਫਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਨਹੀਂ ਜਾਪ ਰਹੇ, ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ  ਲਏ ਗਏ ਟੈਸਟਾਂ ’ਚੋਂ  ਸਿਹਤ ਬਲਾਕ ਮਾਲੇਰਕੋਟਲਾ ਵਿੱਚ 2, ਅਤੇ ਸਿਹਤ ਬਲਾਕ ਧੂਰੀ ਵਿੱਚ 3, ਸ਼ੇਰਪੁਰ ਵਿੱਚ 1ਅਤੇ ਸਿਹਤ ਬਲਾਕ ਪੰਜਗਰਾਈਆਂ ਵਿੱਚ 2 ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4711 ਕੇਸ ਹਨ। ਅੱਜ  ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ।

ਇਹ ਵੀ ਪੜ੍ਹੋ: ਪਿਓ ਨੇ ਆਪਣੀ ਹੀ ਬੱਚੀ ਨੂੰ ਕੀਤਾ ਅਗਵਾ, ਜਾਣੋ ਕੀ ਹੈ ਪੂਰਾ ਮਾਮਲਾ

ਹੁਣ ਤੱਕ ਜ਼ਿਲ੍ਹੇ ’ਚ 254888 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ’ਚੋਂ 250177  ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ ਕੁੱਲ 4355 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ’ਚ ਅਜੇ ਵੀ ਕੁੱਲ 147 ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ ਛੇ ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ’ਚ ਹੁਣ ਤੱਕ 209 ਲੋਕ  ਜਿੰਦਗੀ ਦੀ ਜੰਗ ਹਾਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ਵਿੱਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਦਿਨੋਂ ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ। 

ਇਹ ਵੀ ਪੜ੍ਹੋ:  ਧਨੌਲਾ ਦੇ ਕਬੱਡੀ ਖਿਡਾਰੀ ਹਰਪ੍ਰੀਤ ਸਿੰਘ ਬੱਗਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 4711
ਐਕਟਿਵ ਕੇਸ 147
ਠੀਕ ਹੋਏ 4355
ਮੌਤਾਂ 209
ਇਹ ਵੀ ਪੜ੍ਹੋ: ਪਿੰਡ ਖੁੱਡੀ ਖੁਰਦ ਦੇ ਗੁਰੂ ਘਰ ’ਚ ਹੋਈ ਬੇਅਦਬੀ, ਅਣਪਛਾਤਾ ਵਿਅਕਤੀ ਸੀ.ਸੀ.ਟੀ.ਵੀ. ਕੈਮਰੇ ’ਚ ਹੋਇਆ ਕੈਦ


author

Shyna

Content Editor

Related News