ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਨੇ ਫੜ੍ਹਿਆ ਜ਼ੋਰ, 4 ਮੌਤਾਂ ਦੇ ਨਾਲ ਵੱਡੀ ਗਿਣਤੀ ’ਚ ਮਾਮਲੇ ਆਏ ਸਾਹਮਣੇ

Sunday, Mar 14, 2021 - 05:43 PM (IST)

ਸੰਗਰੂਰ (ਬੇਦੀ/ਰਿਖੀ ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦੀ ਰਫ਼ਤਾਰ ਹੋਰ ਤੇਜ਼ ਹੋ ਗਈ ਹੈ ਅਤੇ ਹੁਣ ਤੱਕ ਦਾ ਸਭ ਤੋਂ ਵੱਧ ਖ਼ਤਰਾ ਸੰਗਰੂਰ ਵਾਸੀਆਂ ਸਿਰ ਮੰਡਰਾਉਣ ਲੱਗ ਗਿਆ ਹੈ ਕਿਉਂਕਿ ਅੱਜ ਚਾਰ ਵਿਅਕਤੀ ਕੋਰੋਨਾ ਦੀ ਭੇਂਟ ਚੜ੍ਹ ਕੇ ਮੌਤ ਦੇ ਮੂੰਹ ਪਏ ਹਨ, ਸਿਹਤ  ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫ਼ਿਰ 27 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ ਫ਼ਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਸੁਚੇਤ ਨਹੀਂ ਦਿਖ ਰਹੇ।

ਇਹ ਵੀ ਪੜ੍ਹੋ:  ਪਰਮਾਤਮਾ ਦੀ ਬਖ਼ਸ਼ਿਸ਼ ਨਾਲ ਮੁੜ ਆਇਆ 'ਫਤਿਹਵੀਰ', ਘਰ ’ਚ ਵਿਆਹ ਵਰਗਾ ਮਾਹੌਲ(ਤਸਵੀਰਾਂ)

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਲੌਂਗੋਵਾਲ ਵਿੱਚ ਦੋ ,ਧੂਰੀ ਵਿੱਚ ਦੋ ,ਅਤੇ ਸਿਹਤ ਬਲਾਕ ਮਾਲੇਰਕੋਟਲਾ ਵਿੱਚ ਪੰਜ, ਅਮਰਗੜ੍ਹ ਵਿਚ ਚਾਰ, ਸੁਨਾਮ ਵਿੱਚ ਤਿੰਨ, ਸੰਗਰੂਰ ਵਿੱਚ ਇੱਕ ,ਪੰਜਗਰਾਈਆਂ ਵਿੱਚ ਚਾਰ , ਬਲਾਕ ਅਹਿਮਦਗੜ੍ਹ ਵਿੱਚ ਦੋ, ਮਾਲੇਰਕੋਟਲਾ ਵਿੱਚ ਪੰਜ ਅਤੇ ਸ਼ੇਰਪੁਰ ਵਿੱਚ ਚਾਰ, ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4837 ਕੇਸ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ ਕੁੱਲ 4446 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ’ਚ ਅਜੇ ਵੀ ਕੁੱਲ 178 ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ 5 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ।ਜ਼ਿਲ੍ਹੇ ’ਚ ਹੁਣ ਤੱਕ 213 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ। 

ਇਹ ਵੀ ਪੜ੍ਹੋ:  ਧੀ ਮ੍ਰਿਤਕ ਦੇਖ ਕੁਰਲਾ ਉੱਠੀ ਮਾਂ, ਅਖੀਰ ਤੱਕ ਰੋਂਦੀ ਰਹੀ, ਮੈਨੂੰ ਮੇਰੇ ਪੁੱਤ ਨਾਲ ਮਿਲਵਾ ਦਿਓ!

ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ਵਿੱਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸ ਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ ਪਰ ਸਿਹਤ ਵਿਭਾਗ ਕੋਰੋਨਾ ਨੂੰ ਲੈ ਕੇ ਗੰਭੀਰ ਹੈ ਅਤੇ ਜ਼ਿਲ੍ਹੇ ਵਿੱਚ ਪੂਰੇ ਜੋਰਾਂ ਦੇ ਨਾਲ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਅੱਜ ਜ਼ਿਲ੍ਹੇ ਵਿੱਚ ਬਲਾਕ ਭਵਾਨੀਗੜ੍ਹ ਦੇ ਇੱਕ 50 ਸਾਲਾ ਵਿਅਕਤੀ ਅਤੇ ਇੱਕ 58 ਸਾਲਾ ਔਰਤ, ਬਲਾਕ ਸ਼ੇਰਪੁਰ ਵਿੱਚ 28 ਸਾਲਾ ਨੌਜਵਾਨ ਅਤੇ ਬਲਾਕ ਮਾਲੇਰਕੋਟਲਾ ਵਿੱਚ 75 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ:   ਅੰਮਿ੍ਰਤਸਰ ਦੇ ਸਿਵਿਲ ਹਸਪਤਾਲ ’ਚ ਚੱਲੀਆਂ ਗੋਲੀਆਂ, ਲਹੂ-ਲੁਹਾਣ ਹੋਇਆ ਡਾਕਟਰ

ਸੰਗਰੂਰ  ਕੋਰੋਨਾ ਅਪਡੇਟ
ਕੁੱਲ ਕੇਸ 4837
ਐਕਟਿਵ ਕੇਸ 178
ਠੀਕ ਹੋਏ 4446
ਮੌਤਾਂ 213

ਇਹ ਵੀ ਪੜ੍ਹੋ: ਪੁੱਤਰ ਕੋਲ ਵਿਦੇਸ਼ ਜਾਣਾ ਵੀ ਨਾ ਹੋਇਆ ਨਸੀਬ, ਭਿਆਨਕ ਹਾਦਸੇ ’ਚ ਹੋਈ ਮੌਤ


Shyna

Content Editor

Related News