ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, 2 ਵਿਅਕਤੀਆਂ ਦੀ ਮੌਤ ਸਣੇ ਹੋਰ ਨਵੇਂ ਮਾਮਲੇ ਆਏ ਸਾਹਮਣੇ

Saturday, Apr 03, 2021 - 11:39 AM (IST)

ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, 2 ਵਿਅਕਤੀਆਂ ਦੀ ਮੌਤ ਸਣੇ ਹੋਰ ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੋਰੋਨਾ ਕਰਕੇ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫਿਰ 44 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਸਿਹਤ ਬਲਾਕ ਸ਼ੇਰਪੁਰ ਤੇ ਬਲਾਕ ਭਵਾਨੀਗੜ੍ਹ ’ਚ ਦੋ ਵਿਅਕਤੀਆਂ ਦੀ ਕੋਰੋਨਾ ਕਰ ਕੇ ਮੌਤ ਹੋ ਗਈ ਹੈ ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਅਤੇ ਪ੍ਰਾਈਵੇਟ ਸਕੂਲ ਆਹਮੋ-ਸਾਹਮਣੇ, ਫੈੱਡਰੇਸ਼ਨ ਵੱਲੋਂ 10 ਤੋਂ ਸਕੂਲ ਖੋਲ੍ਹਣ ਦਾ ਐਲਾਨ

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 8, ਧੂਰੀ ’ਚ 4 ਸਿਹਤ ਲੌਂਗੋਵਾਲ ’ਚ 4 ਕੇਸ, ਸੁਨਾਮ ’ਚ 3, ਮੂਨਕ ’ਚ 5, ਅਮਰਗੜ੍ਹ ’ਚ 6, ਭਵਾਨੀਗੜ੍ਹ ’ਚ 4, ਮਾਲੇਰਕੋਟਲਾ ’ਚ 4 , ਕੌਹਰੀਆਂ ’ਚ 1, ਸ਼ੇਰਪੁਰ ’ਚ 1 ਅਤੇ ਫਤਹਿਗੜ੍ਹ ਪੰਜਗਰਾਈਆਂ ’ਚ 5 ਵਿਅਕਤੀ ਪਾਜ਼ੇਟਿਵ ਆਏ ਹਨ।ਜ਼ਿਲ੍ਹੇ ’ਚ ਹੁਣ ਤੱਕ ਕੁੱਲ 5635 ਕੇਸ ਹਨ ਜਿਨ੍ਹਾਂ ’ਚੋਂ ਕੁੱਲ 4965 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 432 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 8 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 238 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਇਹ ਵੀ ਪੜ੍ਹੋ:  26 ਸਾਲਾਂ ਨੌਜਵਾਨ ਲਈ ਕਾਲ ਬਣੀ ਚਾਇਨਾ ਡੋਰ, ਘਰੋਂ ਸਮਾਨ ਲੈਣ ਗਏ ਨੂੰ ਇੰਝ ਮਿਲੀ ਮੌਤ

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 5635
ਐਕਟਿਵ ਕੇਸ 432
ਠੀਕ ਹੋਏ 4965


author

Shyna

Content Editor

Related News