ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਨਾਲ 13 ਦੀ ਮੌਤ, 103 ਨਵੇਂ ਮਾਮਲੇ ਆਏ ਸਾਹਮਣੇ

Thursday, May 27, 2021 - 06:01 PM (IST)

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਜ਼ਿਲ੍ਹੇ ਦੇ ਸਿਹਤ ਬਲਾਕ ਅਮਰਗੜ੍ਹ ਵਿੱਚ 4 ਲੋਕਾਂ ਦੇ ਨਾਲ ਜ਼ਿਲ੍ਹੇ ਵਿੱਚ 13 ਲੋਕ ਕੋਰੋਨਾ ਕਾਰਨ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਪਾਜ਼ੇਟਿਵ ਕੇਸਾਂ ਦਾ ਆਉਣਾ ਵੀ  ਤੇਜ਼ ਰਫ਼ਤਾਰ ਵਿੱਚ ਲਗਾਤਾਰ ਜਾਰੀ ਹੈ, ਜ਼ਿਲ੍ਹੇ ਵਿੱਚ ਹੁਣ ਤੱਕ ਪਾਜ਼ੇਟਿਵ ਕੇਸਾਂ ਦੀ ਗਿਣਤੀ 14122 ਤੇ ਪਹੁੰਚ ਗਈ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 709  ਲੋਕ ਕੋਰੋਨਾ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ:  ਡੇਰਾ ਮੁਖੀ ਲਈ ਕੀਤੀ ਅਰਦਾਸ ਦੇ ਮਾਮਲੇ 'ਚ ਨਵਾਂ ਮੋੜ, ਹੁਣ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ

ਜ਼ਿਲ੍ਹੇ ’ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਵੱਡੀ ਗਿਣਤੀ ਵਿੱਚ ਮੌਤਾਂ ਨਾਲ ਜ਼ਿਲ੍ਹੇ ਦੇ ਲੋਕਾਂ ਵਿੱਚ ਸਹਿਮ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਅੱਜ ਕੁੱਲ 103 ਕੇਸ ਪਾਜ਼ੇਟਿਵ ਆਏ ਹਨ, ਜਿਨ੍ਹਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 21, ਧੂਰੀ ’ਚ 5, ਸਿਹਤ ਬਲਾਕ ਲੌਂਗੋਵਾਲ 'ਚ 16 ਕੇਸ, ਸੁਨਾਮ ਵਿੱਚ 10, ਮਾਲੇਰਕੋਟਲਾ ਵਿੱਚ 7, ਮੂਣਕ ਵਿਚ 8, ਅਮਰਗੜ੍ਹ 1, ਭਵਾਨੀਗੜ੍ਹ ਵਿੱਚ 5, ਕੌਹਰੀਆਂ ਵਿੱਚ 12, ਸ਼ੇਰਪੁਰ ਵਿੱਚ 11, ਅਤੇ ਪੰਜਗਰਾਈਆਂ ਵਿੱਚ 7 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 12054 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 1359 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ ਰਾਹਤ ਦੀ ਗੱਲ ਇਹ ਵੀ ਹੈ ਕੇ 267 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ: 7 ਸਾਲ ਪਹਿਲਾਂ 'ਹੁਣੇ ਆਇਆ' ਕਹਿ ਕੇ ਘਰੋਂ ਗਏ ਭਰਾ ਦਾ ਅੱਜ ਵੀ ਭੈਣ ਕਰ ਰਹੀ ਹੈ ਇੰਤਜ਼ਾਰ

ਜ਼ਿਲ੍ਹੇ ’ਚ ਅੱਜ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਕੋਰੋਨਾ ਮਹਾਂਮਾਰੀ ਨਾਲ ਬਲਾਕ ਲੌਂਗੋਵਾਲ ਵਿੱਚ 72 ਸਾਲਾ ਵਿਅਕਤੀ, ਸਿਹਤ ਬਲਾਕ ਮੂਣਕ ਵਿੱਚ 65 ਸਾਲਾ ਔਰਤ , ਬਲਾਕ ਸੰਗਰੂਰ ਵਿੱਚ 70 ਸਾਲਾ ਵਿਅਕਤੀ ਤੇ 98 ਸਾਲਾ ਔਰਤ, ਬਲਾਕ ਅਮਰਗੜ੍ਹ ਵਿੱਚ 55 ਸਾਲਾ ਔਰਤ, 75 ਸਾਲਾ, 70 ਸਾਲਾ, 74 ਸਾਲਾ ਵਿਅਕਤੀ, ਸਿਹਤ ਬਲਾਕ ਸ਼ੇਰਪੁਰ ਵਿੱਚ 50 ਸਾਲਾ ਵਿਅਕਤੀ ਅਤੇ ਬਲਾਕ ਪੰਜਗਰਾਈਆਂ ਵਿੱਚ 53 ਸਾਲਾ ਵਿਅਕਤੀ ਅਤੇ ਸਿਹਤ ਬਲਾਕ ਕੌਹਰੀਆਂ ਦੇ ਵਿੱਚ 65 ਸਾਲਾ ਔਰਤ ਦੀ  ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜ਼ਿਲ੍ਹੇ ਅੰਦਰ ਹੋਈਆਂ ਵੱਡੀ ਗਿਣਤੀ ਮੌਤਾਂ ਨਾਲ ਵੀ ਲੋਕਾਂ ਦਾ ਬਾਹਰ ਨਿਕਲਣਾ ਜਾਰੀ ਹੈ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀਆਂ ਦੇ ਹੈਰਾਨੀਜਨਕ ਪ੍ਰਗਟਾਵੇ, ਭਡ਼ਕਾਊ ਪੋਸਟਰ ਲਿਖਣ ਅਤੇ ਲਾਉਣ ਤੋਂ ਇਲਾਵਾ ਕਬੂਲੇ ਕਈ ਸੱਚ

ਸੰਗਰੂਰ ਕੋਰੋਨਾ ਅਪਡੇਟ

ਕੁੱਲ ਕੇਸ 14122

ਐਕਟਿਵ ਕੇਸ 1359

ਠੀਕ ਹੋਏ 12054

ਮੌਤਾਂ 709


Shyna

Content Editor

Related News