ਜ਼ਿਲ੍ਹਾ ਸੰਗਰੂਰ ’ਚ ਕਹਿਰ ਬਣਿਆ ਕੋਰੋਨਾ, ਇਕ ਵਿਅਕਤੀ ਦੀ ਮੌਤ, ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Tuesday, Mar 02, 2021 - 06:22 PM (IST)

ਜ਼ਿਲ੍ਹਾ ਸੰਗਰੂਰ ’ਚ ਕਹਿਰ ਬਣਿਆ ਕੋਰੋਨਾ, ਇਕ ਵਿਅਕਤੀ ਦੀ ਮੌਤ, ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਸੰਗਰੂਰ (ਬੇਦੀ/ਰਿਖੀ ): ਪੰਜਾਬ ’ਚ ਕੋਰੋਨਾ ਵਾਇਰਸ ਦਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ  ਅੱਜ ਸੰਗਰੂਰ ’ਚ ਇਕ ਵਿਅਕਤੀ ਦੀ ਮੌਤ ਸਣੇ 18 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ।

ਇਹ ਵੀ ਪੜ੍ਹੋ  ਬਠਿੰਡਾ 'ਚ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ 5 ਸਾਲਾ ਬੱਚੀ, ਪਰਿਵਾਰ ਨੂੰ ਜਬਰ-ਜ਼ਿਨਾਹ ਦਾ ਖ਼ਦਸ਼ਾ

ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ  ਸਿਹਤ ਬਲਾਕ ਸ਼ੇਰਪੁਰ ਵਿੱਚ 2, ਮਾਲੇਰਕੋਟਲਾ ਵਿੱਚ 4, ਪੰਜਗਰਾਈਆਂ ਤੇ ਮੂਣਕ ਵਿੱਚ ਇੱਕ -ਇੱਕ , ਅਮਰਗੜ੍ਹ ਵਿੱਚ 4,  ਬਲਾਕ ਧੂਰੀ, ਸੰਗਰੂਰ ਅਤੇ ਲੌਂਗੋਵਾਲ ਵਿੱਚ ਦੋ -ਦੋ  ਮੂਣਕ ਅਤੇ ਅਹਿਮਦਗੜ੍ਹ  ਵਿੱਚ ਇੱਕ-ਇੱਕ  ਕੇਸ ਕੋਰੋਨਾ  ਪਾਜ਼ੇਟਿਵ ਆਇਆ ਹੈ, ਜਿਨ੍ਹਾਂ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4618 ਕੇਸ ਹਨ। ਅੱਜ  ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ।  ਹੁਣ ਤੱਕ ਜ਼ਿਲ੍ਹੇ ਵਿੱਚ 247125 ਲੋਕਾਂ ਦੇ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ’ਚੋਂ  242507 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ ਕੁੱਲ 4306 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿੱਚ ਅਜੇ ਵੀ ਕੁੱਲ 104 ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ ਛੇ ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ’ਚ ਹੁਣ ਤੱਕ 208 ਲੋਕ  ਜਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਇਹ ਵੀ ਪੜ੍ਹੋ ਜਲੰਧਰ ਤੋਂ ਵੱਡੀ ਖ਼ਬਰ: ਮਕਸੂਦਾਂ ਕੋਲ ਪੈਂਦੇ ਗ੍ਰੇਟਰ ਕੈਲਾਸ਼ ’ਚ ਦਿਨ-ਦਿਹਾੜੇ ਦੋਹਰਾ ਕਤਲ

ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ਵਿੱਚ ਕੇਸ ਵੱਧ ਰਹੇ ਹਨ ਪਰ ਲੋਕਾਂ ਤੇ ਇਸ ਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ।    

ਇਹ ਵੀ ਪੜ੍ਹੋ ਫਗਵਾੜਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 7 ਸਕੂਲੀ ਬੱਚਿਆਂ ਸਣੇ 45 ਲੋਕ ਆਏ ਪਾਜ਼ੇਟਿਵ

ਸੰਗਰੂਰ  ਕੋਰੋਨਾ ਅਪਡੇਟ
ਕੁੱਲ ਕੇਸ 4618
ਐਕਟਿਵ ਕੇਸ 104
ਠੀਕ ਹੋਏ 4306
ਮੌਤਾਂ 208


author

Shyna

Content Editor

Related News