ਸਿੱਖਿਆ ਮੰਤਰੀ ਦੇ ਹਲਕੇ ''ਚ ਬੇਰੁਜ਼ਗਾਰ ਅਧਿਆਪਕਾਂ ਨੇ ਲਾਏ ਪੱਕੇ ਡੇਰੇ

09/29/2019 12:49:32 PM

ਸੰਗਰੂਰ (ਰਾਜੇਸ਼ ਕੋਹਲੀ) : ਬੇਰੁਜ਼ਗਾਰ ਅਧਿਆਪਕਾਂ ਦਾ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਰਅਸਲ ਮੰਗਾਂ ਨੂੰ ਲੈ ਕੇ ਇਕ ਪਾਸੇ ਜਿਥੇ ਬੀ. ਐੱਡ. ਟੈੱਟ ਪਾਸ ਅਧਿਆਪਕ ਪਿਛਲੇ 21 ਦਿਨਾਂ ਤੋਂ ਡੀ. ਸੀ. ਦਫਤਰ ਦੇ ਅੱਗੇ ਧਰਨਾ ਲਗਾਈ ਬੈਠੇ ਹਨ, ਉਥੇ ਹੀ ਦੂਜੇ ਪਾਸੇ ਕੁੱਝ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਵੀ 18 ਸਤੰਬਰ ਤੋਂ ਭੁੱਖ ਹੜਤਾਲ 'ਤੇ ਹਨ ਅਤੇ 3 ਅਧਿਆਪਕ ਹਸਪਤਾਲ ਵਿਚ ਦਾਖਲ ਹਨ। ਦੱਸ ਦੇਈਏ ਕਿ ਇਨ੍ਹਾਂ ਦੇ ਕੁਝ ਸਾਥੀ ਪਾਣੀ ਵਾਲੀ ਟੈਂਕੀ 'ਤੇ ਵੀ ਚੜ੍ਹੇ ਹੋਏ ਹਨ।

ਦੂਜੇ ਪਾਸੇ ਸਰਕਾਰ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਗੱਲਬਾਤ ਲਈ 30 ਸਤੰਬਰ ਦਾ ਸਮਾਂ ਦਿੱਤਾ ਗਿਆ ਹੈ। ਹਾਲਾਂਕਿ ਜ਼ਿਮਨੀ ਚੋਣਾਂ ਇਨ੍ਹਾਂ ਅਧਿਆਪਕਾਂ ਦੇ ਰਾਹ ਦਾ ਰੋੜਾ ਬਣ ਸਕਦੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ 'ਚ ਇਨ੍ਹਾਂ ਅਧਿਆਪਕਾਂ ਦਾ ਮਸਲਾ ਹੱਲ ਹੁੰਦਾ ਹੈ ਜਾਂ ਫਿਰ ਹਰ ਵਾਰ ਦੀ ਤਰ੍ਹਾਂ ਮਿੱਠੀ ਗੋਲੀ ਦੇ ਕੇ ਤੋਰ ਦਿੱਤਾ ਜਾਂਦਾ ਹੈ।

cherry

This news is Content Editor cherry