ਦੇਸ਼ ਪਰਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ

Tuesday, Jul 23, 2019 - 02:36 PM (IST)

ਦੇਸ਼ ਪਰਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ

ਸੰਗਰੂਰ (ਯਾਦਵਿੰਦਰ) : ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੋ ਕਿ ਦੋ ਹਫ਼ਤਿਆਂ ਤੋਂ ਵਿਦੇਸ਼ ਗਏ ਹੋਏ ਸਨ, ਅੱਜ ਉਹ ਦੇਸ਼ ਪਰਤ ਆਏ ਹਨ ਤੇ ਭਲਕੇ ਚੰਡੀਗੜ੍ਹ ਵਿਖੇ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਸ਼ਾਮਲ ਹੋਣਗੇ।

ਕੈਬਨਿਟ ਮੰਤਰੀ ਸਿੰਗਲਾ ਦੇ ਨਿੱਜੀ ਸਹਾਇਕ ਸੰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜੁਲਾਈ ਨੂੰ ਸਿੱਖਿਆ ਮੰਤਰੀ ਵਿਭਾਗ ਨਾਲ ਸਬੰਧਤ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਨਾਲ ਚੰਡੀਗੜ੍ਹ ਸੈਕਟਰੀਏਟ ਵਿਖੇ ਵੀ ਮੀਟਿੰਗਾਂ ਕਰਨਗੇ। ਦੱਸਣਯੋਗ ਹੈ ਕਿ ਅਧਿਆਪਕ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸੰਗਰੂਰ ਨਿਵਾਸ ਅੱਗੇ ਧਰਨਾ ਲਾਉਣ ਦੀ ਤਿਆਰੀਆਂ ਵਿਚ ਸਨ ਪਰ ਮੰਤਰੀ ਵਿਜੇ ਇੰਦਰ ਸਿੰਗਲਾ ਵਿਦੇਸ਼ ਗਏ ਹੋਣ ਕਰਕੇ ਉਨ੍ਹਾਂ ਨੂੰ ਮੀਟਿੰਗ ਲਈ 26 ਜੁਲਾਈ ਦਾ ਸਮਾਂ ਦਿੱਤਾ ਗਿਆ ਸੀ।


author

cherry

Content Editor

Related News