ਸੰਗਰੂਰ ''ਚ ਫਸਲ ਦੀ ਨਾੜ ਨੂੰ ਅੱਗ ਲਗਾਉਣ ਵਾਲੇ 10 ਕਿਸਾਨਾਂ ਖਿਲਾਫ ਮਾਮਲੇ ਦਰਜ

Saturday, May 09, 2020 - 04:24 PM (IST)

ਸੰਗਰੂਰ (ਵਿਵੇਕ ਸਿੰਧਵਾਨੀ) : ਜ਼ਿਲਾ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਬਾਅਦ ਰਹਿ ਜਾਂਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਸੂਚਨਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਪ੍ਰਾਪਤ ਹੋ ਰਹੀ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਨਾੜ ਨੂੰ ਅੱਗ ਲਗਾਉਣਾ ਜੁਰਮ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲਾ ਸੰਗਰੂਰ ਵਿਖੇ ਇਸ ਮਾਮਲੇ ਵਿਚ 10 ਪੁਲਸ ਕੇਸ ਦਰਜ ਕੀਤੇ ਗਏ ਹਨ ਜਿਸ ਤਹਿਤ ਥਾਣਾ ਸਦਰ ਧੂਰੀ ਵਿਖੇ 2, ਸਦਰ ਸੰਗਰੂਰ ਵਿਖੇ 4, ਸਿਟੀ ਸੁਨਾਮ ਵਿਖੇ 2 ਅਤੇ ਲੌਂਗੋਵਾਲ ਵਿਖੇ 2 ਪੁਲਸ ਕੇਸ ਦਰਜ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬੇਹੱਦ ਖਤਰਨਾਕ ਹਨ ਅਤੇ ਇਸ ਨਾਲ ਕੋਵਿਡ ਪਾਜ਼ੇਟਿਵ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਨਾੜ ਨੂੰ ਅੱਗ ਲਾਉਣ ਦੇ ਕੇਸਾਂ ਦੀ ਮੌਨੀਟਰਿੰਗ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਅਤੇ ਮਿੱਟੀ ਵਿਚਲੇ ਖ਼ੁਰਾਕੀ ਤੱਤਾਂ ਨੂੰ ਖ਼ਤਮ ਹੋਣ ਤੋਂ ਬਚਾਇਆ ਜਾ ਸਕੇ।


Gurminder Singh

Content Editor

Related News