ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲਾ ਵਿਅਕਤੀ ਗ੍ਰਿਫਤਾਰ
Wednesday, Apr 17, 2019 - 04:15 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਥਾਣਾ ਛਾਜਲੀ 'ਚ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਬ-ਇੰਸਪੈਕਟਰ ਰਾਜਿੰਦਰ ਕੌਰ ਨੇ ਦੱਸਿਆ ਕਿ ਮੁਦਈ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀਆਂ ਤਿੰਨ ਲੜਕੀਆਂ ਅਤੇ ਇਕ ਲੜਕਾ ਹੈ। ਉਸ ਦੀ ਸਭ ਤੋਂ ਛੋਟੀ ਲੜਕੀ ਛੇਵੀਂ 'ਚ ਪੜ੍ਹਦੀ ਹੈ। ਉਸ ਨੂੰ ਦੁਪਹਿਰ ਕਰੀਬ 2.45 ਵਜੇ ਪਿੰਡ ਵਾਸੀਆਂ ਵਲੋਂ ਸੂਚਨਾ ਦਿੱਤੀ ਕਿ ਤੇਰੀ ਨਾਬਾਲਗ ਬੱਚੀ ਨਾਲ ਦੋਸ਼ੀ ਭੁਪਿੰਦਰ ਸਿੰਘ ਪਾਲਾ ਠੇਕੇਦਾਰ ਵਾਸੀ ਛਾਜਲੀ ਨੇ ਮੰਦਰ ਦਾ ਦਰਵਾਜ਼ਾ ਅੰਦਰੋਂ ਬੰਦ ਕਰਕੇ ਜਬਰ-ਜ਼ਨਾਹ ਕੀਤਾ ਹੈ। ਜਿਸ ਨੂੰ ਪਿੰਡ ਵਾਸੀਆਂ ਵਲੋਂ ਦਰਵਾਜ਼ਾ ਖੋਲ ਕੇ ਬਾਹਰ ਕੱਢਿਆ। ਇਸ ਉਪਰੰਤ ਉਸ ਨੇ ਤੁਰੰਤ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।