ਸੰਗਰੂਰ ਵਾਸੀਆਂ ਲਈ ਰਾਹਤ ਭਰੀ ਖ਼ਬਰ: 34 ਵਿਅਕਤੀ ਸਿਹਤਯਾਬ ਹੋ ਕੇ ਪਹੁੰਚੇ ਘਰ

Thursday, Jul 16, 2020 - 06:19 PM (IST)

ਸੰਗਰੂਰ ਵਾਸੀਆਂ ਲਈ ਰਾਹਤ ਭਰੀ ਖ਼ਬਰ: 34 ਵਿਅਕਤੀ ਸਿਹਤਯਾਬ ਹੋ ਕੇ ਪਹੁੰਚੇ ਘਰ

ਸੰਗਰੂਰ (ਦਲਜੀਤ ਸਿੰਘ ਬੇਦੀ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਉੱਥੇ ਹੀ ਅੱਜ ਸੰਗਰੂਰ ਵਾਸੀਆਂ ਲਈ ਰਾਹਤ ਭਰੀ ਖਡਬਰ ਸਾਹਮਣੇ ਆਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੀਰਵਾਰ ਸ਼ਾਮ ਤੱਕ 34 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਾਜ਼ੇਟਿਵ ਕੇਸਾਂ ਦੀ ਗਿਣਤੀ 683 ਹੈ। ਜ਼ਿਲ੍ਹੇ ਅੰਦਰ ਭਾਵੇਂ ਕੁੱਲ ਐਕਟਿਵ ਕੇਸਾਂ ਦੀ ਗਿਣਤੀ 82 ਹੈ ਅਤੇ ਹੁਣ ਤੱਕ 580 ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ:  ਸਿਆਸੀ ਇਕੱਠ 'ਤੇ ਲੱਗੀ ਰੋਕ ਤੋਂ ਖ਼ਫ਼ਾ ਭਗਵੰਤ ਮਾਨ ਨੇ ਕੈਪਟਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਸ੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਠੀਕ ਹੋ ਕੇ ਘਰਾਂ ਨੂੰ ਪਰਤੇ 34 ਮਰੀਜ਼ਾਂ 'ਚੋਂ 19 ਕੋਵਿਡ ਕੇਅਰ ਸੈਂਟਰ ਘਾਬਦਾਂ , 2 ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਸਿਵਲ ਹਸਪਤਾਲ ਮਲੇਰਕੋਟਲਾ ਜਦਕਿ 5 ਪਟਿਆਲਾ ਤੋਂ, 4 ਲੁਧਿਆਣਾ ਤੋਂ ਅਤੇ 3 ਵਿਅਕਤੀ ਹੋਮ ਆਈਸੋਲੇਸ਼ਨ 'ਚ ਠੀਕ ਹੋਏ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਇਕ ਭਿਆਨਕ ਵਾਇਰਸ ਹੈ ਜੋ ਕਿ ਇਕ ਦੂਜੇ ਦੇ ਸੰਪਰਕ 'ਚ ਆਉਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ।ਉਨ੍ਹਾਂ ਜ਼ਿਲ੍ਹਾਂ ਵਾਸੀਆਂ ਨੂੰ ਕਿਹਾ ਕਿ ਇਸ ਵਾਇਰਸ ਤੋਂ ਬਚਾਓ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ ਨਾਲ ਸਾਫ਼ ਕੀਤਾ ਜਾਵੇ। ਉਨ੍ਹਾਂ ਬਜ਼ੁਰਗਾਂ ਤੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।

ਇਹ ਵੀ ਪੜ੍ਹੋ:  ਰੋਜ਼ੀ ਰੋਟੀ ਕਮਾਉਣ ਗਏ ਡੇਹਰੀਵਾਲ ਦੇ ਨੌਜਵਾਨ ਦੀ ਦੁਬਈ 'ਚ ਮੌਤ


author

Shyna

Content Editor

Related News