ਢਾਈ ਕਰੋੜ ਦੀ ਹੈਰੋਇਨ ਸਮੇਤ 3 ਗ੍ਰਿਫਤਾਰ

8/30/2019 1:33:36 PM

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਐੱਸ.ਟੀ.ਐੱਫ. ਨੇ 2 ਔਰਤਾਂ ਅਤੇ ਇਕ ਨੌਜਵਾਨ ਤੋਂ 500 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2.5 ਕਰੋੜ ਹੈ।

ਐੱਸ.ਟੀ.ਐੱਫ. ਸੰਗਰੂਰ ਦੇ ਇੰਚਾਰਜ ਰਵਿੰਦਰ ਭੱਲਾ ਨੇ ਕਿਹਾ ਕਿ ਇਹ ਐੱਸ.ਟੀ.ਐੱਫ. ਸੰਗਰੂਰ ਦੀ ਹੁਣ ਤੱਕ ਦੀ ਬਹੁਤ ਵੱਡੀ ਕਾਮਯਾਬੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਇਕ ਹੋਰ ਔਰਤ ਵੀ ਸ਼ਾਮਲ ਹੈ, ਜੋ ਇਨ੍ਹਾਂ ਨੂੰ ਆਪਣੇ ਨਾਲ ਦਿੱਲੀ ਲੈ ਕੇ ਗਈ ਸੀ ਅਤੇ ਉਥੋਂ ਇਹ ਨਸ਼ਾ ਖਰੀਦ ਕੇ ਲਿਆਏ ਹਨ। ਉਨ੍ਹਾਂ ਕਿਹਾ ਕਿ ਉਕਤ ਔਰਤ ਪੁਲਸ ਗ੍ਰਿਫਤ ’ਚੋਂ ਬਾਹਰ ਹੈ ਅਤੇ ਜਲਦੀ ਹੀ ਉਸ ਨੂੰ ਵੀ ਕਾਬੂ ਕਰ ਲਿਆ ਜਾਏਗਾ। ਰਵਿੰਦਰ ਭੱਲਾ ਨੇ ਕਿਹਾ ਕਿ ਇਨ੍ਹਾਂ ਫੜੇ ਗਏ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਏਗੀ ਤਾਂ ਕੀ ਹੋਰ ਵੀ ਖੁਲਾਸੇ ਹੋ ਸਕਣ। ਇਨ੍ਹਾਂ ’ਤੇ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

cherry

This news is Edited By cherry