ਸੰਗਰੂਰ ’ਚ ਵੱਡੀ ਵਾਰਦਾਤ : ਸ਼ੱਕੀ ਹਾਲਾਤ ’ਚ ਪਤੀ ਨੇ ਕੁਹਾੜੀ ਮਾਰ ਕੀਤਾ ਪਤਨੀ ਦਾ ਕਤਲ

Monday, Sep 20, 2021 - 01:22 PM (IST)

ਸੰਗਰੂਰ ’ਚ ਵੱਡੀ ਵਾਰਦਾਤ : ਸ਼ੱਕੀ ਹਾਲਾਤ ’ਚ ਪਤੀ ਨੇ ਕੁਹਾੜੀ ਮਾਰ ਕੀਤਾ ਪਤਨੀ ਦਾ ਕਤਲ

ਸੰਗਰੂਰ (ਬੇਦੀ) - ਸ਼ਹਿਰ ਦੇ ਬੰਦਾ ਸਿੰਘ ਬਹਾਦਰ ਨਗਰ ਦੇ ਰਹਿਣ ਵਾਲੇ ਇਕ ਸਾਬਕਾ ਪੁਲਸ ਮੁਲਾਜ਼ਮ ਵੱਲੋਂ ਆਪਣੀ ਪਤਨੀ ਦਾ ਉਸ ਦੇ ਕਿਰਦਾਰ ’ਤੇ ਸ਼ੱਕ ਹੋਣ ’ਤੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਨਾਨੀ ਦੀ ਪਛਾਣ ਹਰਪਾਲ ਕੌਰ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਪਤੀ ਮਲਕੀਤ ਸਿੰਘ ਪੰਜਾਬ ਪੁਲਸ ਵਿੱਚੋਂ ਹੈੱਡ ਕਾਂਸਟੇਬਲ ਦੇ ਅਹੁਦੇ ਤੋਂ ਰਿਟਾਇਰ ਸੀ, ਜਿਸ ਨੂੰ ਆਪਣੀ ਪਤਨੀ ਹਰਪਾਲ ਦੇ ਕਿਰਦਾਰ ’ਤੇ ਸ਼ੱਕ ਸੀ। ਉਸ ਅਨੁਸਾਰ ਉਸ ਦਾ ਚਾਲ ਚਲਣ ਸਹੀ ਨਹੀਂ ਸੀ, ਜਿਸ ਦੇ ਚਲਦਿਆਂ ਉਸ ਨੇ ਆਪਣੀ ਪਤਨੀ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਸੂਚਨਾ ਮਿਲਣ ’ਤੇ ਵਾਰਦਾਤ ਵਾਲੀ ਥਾਂ ’ਤੇ ਪੁੱਜੀ ਸਿਟੀ-1 ਦੇ ਮੁੱਖੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਕਤਲ ਕਰਨ ਦਾ ਮੁੱਖ ਕਾਰਨ ਸ਼ੱਕ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਨੰਬਰ 10/158 ਤਹਿਤ ਆਈ.ਪੀ.ਸੀ. ਦੀ ਧਾਰਾ 302 ਦਾ ਮਾਮਲਾ ਦਰਜ ਕਰ ਉਕਤ ਵਿਅਕਤੀ ਦੀ ਗ੍ਰਿਫ਼ਤਾਰੀ ਪਾ ਲਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ


author

rajwinder kaur

Content Editor

Related News