ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ

Thursday, Nov 28, 2019 - 11:41 AM (IST)

ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ

ਸੰਗਰੂਰ (ਵਿਵੇਕ ਸਿੰਧਵਾਨੀ) : ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਸਵ. ਜਗਮੇਲ ਸਿੰਘ ਦੀ ਪਤਨੀ ਨੂੰ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰ ਲਈ ਐਲਾਨੇ ਮੁਆਵਜ਼ੇ ਅਤੇ ਪੀੜਤ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੀ ਵਚਨਬੱਧਤਾ ਤਹਿਤ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਵੱਲੋਂ ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਦਰਜਾ ਚਾਰ ਕਾਡਰ ਵਿਚ ਬਤੌਰ ਸੇਵਾਦਾਰ ਭਰਤੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ।

PunjabKesari

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਿਛਲੇ ਦਿਨੀਂ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਤਰਫੋਂ 6 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ ਸੀ ਅਤੇ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਛੇਤੀ ਹੀ ਪੂਰੇ ਕੀਤੇ ਜਾਣਗੇ।


author

cherry

Content Editor

Related News