ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਵੱਲੋਂ ਜ਼ਿਲਾ ਜੇਲ ਸੰਗਰੂਰ ਦੀ ਅਚਨਚੇਤ ਚੈਕਿੰਗ

07/09/2019 4:43:51 PM

ਸੰਗਰੂਰ(ਬੇਦੀ,ਯਾਦਵਿੰਦਰ) : ਪੰਜਾਬ ਸਰਕਾਰ ਤੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਟੀਮ ਵੱਲੋਂ ਜ਼ਿਲਾ ਜੇਲ ਸੰਗਰੂਰ ਵਿਚ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਬੈਰਕਾਂ ਅੰਦਰ ਜਾ ਕੇ ਜਾਂਚ ਪੜਤਾਲ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਅਨੁਸਾਸ਼ਨ ਬਣਾਏ ਰੱਖਣ ਅਤੇ ਜੇਲ ਪ੍ਰਸਾਸ਼ਨ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਜੇਲ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਲ ਅਨੁਸਾਸ਼ਨ ਨੂੰ ਭੰਗ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਜੇਲ ਸੁਪਰਡੈਂਟ ਨੂੰ ਰੋਜ਼ਾਨਾ ਆਪਣੇ ਪੱਧਰ 'ਤੇ ਜੇਲ ਦੀ ਨਿਯਮਤ ਜਾਂਚ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਸਿਹਤ ਸਬੰਧੀ ਨਿਯਮਤ ਮੈਡੀਕਲ ਸਹੂਲਤਾਂ ਮਹੁੱਈਆ ਕਰਵਾਏ ਜਾਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐੱਸ.ਪੀ ਹਰਿੰਦਰ ਸਿੰਘ, ਜੇਲ ਸੁਪਰਡੈਂਟ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ ਮਿੱਤਲ ਸਮੇਤ ਹੋਰ ਅਧਿਕਾਰੀ ਵੀ ਜਾਂਚ ਟੀਮ ਵਿਚ ਸ਼ਾਮਲ ਸਨ।

cherry

This news is Content Editor cherry