ਢੀਂਡਸਾ ਦੇ ਨਜ਼ਦੀਕੀ ਵੱਲੋਂ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ

Tuesday, Apr 30, 2019 - 02:55 PM (IST)

ਢੀਂਡਸਾ ਦੇ ਨਜ਼ਦੀਕੀ ਵੱਲੋਂ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ

ਸੰਗਰੂਰ (ਪੁਨੀਤ, ਮੱਘਰ ਪੁਰੀ) : ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸੁਖਦੇਵ ਸਿੰਘ ਢੀਂਡਸਾ ਦੇ ਅਤਿ ਨਜ਼ਦੀਕੀ ਅਤੇ ਅਕਾਲੀ ਦਲ ਦੇ ਬਰਨਾਲਾ ਤੇ ਭਦੌੜ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਭੋਲਾ ਸਿੰਘ ਵਿਰਕ ਵੱਲੋਂ ਆਪਣੇ ਸਾਥੀਆਂ ਸਮੇਤ ਕੇਵਲ ਸਿੰਘ ਢਿਲੋਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਬਰਨਾਲਾ ਵਿਚ ਉਹ ਇਕ ਵੱਡੀ ਰੈਲੀ ਵੀ ਕਰਨਗੇ, ਜਿਸ ਵਿਚ ਉਹ ਕਾਂਗਰਸ ਪਾਰਟੀ ਵਿਚ ਰਸਮੀ ਤੌਰ 'ਤੇ ਸ਼ਾਮਲ ਹੋਣਗੇ।

PunjabKesari

ਜ਼ਿਕਰਯੋਗ ਹੈ ਕਿ ਭੋਲਾ ਸਿੰਘ ਵਿਰਕ ਬਰਨਾਲਾ ਤੋਂ ਲੋਕ ਭਲਾਈ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਵੀ ਲੜ ਚੁਕੇ ਹਨ। ਕੇਵਲ ਸਿੰਘ ਢਿੱਲੋਂ ਨੇ ਭੋਲਾ ਸਿੰਘ ਵਿਰਕ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ। ਪਾਰਟੀ ਵਿਚ ਸੁਆਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਭੋਲਾ ਸਿੰਘ ਵਿਰਕ ਇਕ ਮਿਹਨਤੀ ਅਤੇ ਸੂਝਵਾਨ ਆਗੂ ਹਨ ਜੋ ਹਰੇਕ ਵਰਗ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ ਅਤੇ ਇਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਕਾਂਗਰਸ ਨੂੰ ਭਾਰੀ ਬਲ ਮਿਲੇਗਾ। ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਇਆਂ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।


author

cherry

Content Editor

Related News