ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ ''ਤੇ ਵਿਜੇ ਇੰਦਰ ਸਿੰਗਲਾ ਦਾ ਵੱਡਾ ਬਿਆਨ

Wednesday, May 29, 2019 - 11:50 AM (IST)

ਸੰਗਰੂਰ (ਰਾਜੇਸ਼) : ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ 'ਤੇ ਖੁਸ਼ੀ ਜਾਹਿਰ ਕੀਤੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਹਿਲਾਂ ਤੋਂ ਹੀ ਵਧੀਆ ਤੇ ਕਾਬਿਲ ਅਫਸਰਾਂ ਦੀ ਨਿਯੁਕਤੀ ਕਰਦੀ ਆਈ ਹੈ, ਜਿਨ੍ਹਾਂ ਦੇ ਮਨ 'ਚ ਡਰ ਸੀ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਇਕ ਪਾਸੇ ਕਰਵਾ ਦਿੱਤਾ ਸੀ ਹੁਣ ਦੁਬਾਰਾ ਫਿਰ ਤੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਡਰ ਕੁੰਵਰ ਵਿਜੇ ਪ੍ਰਤਾਪ ਤੋਂ ਤੇ ਆਪਣੇ ਕੰਮਾਂ ਤੋਂ ਡਰ ਲੱਗਦਾ ਹੈ ਕਿਉਂਕਿ ਉਨ੍ਹਾਂ ਦੇ ਮਨ 'ਚ ਚੋਰ ਹੈ। 

ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਹੋਈ ਹਾਰ ਸਬੰਧੀ ਬੋਲਦਿਆਂ ਕਿਹਾ ਕਿ ਕਾਂਗਰਸ 3 ਸੀਟਾਂ 'ਤੇ ਹੀ ਹਾਰੀ ਹੈ। ਉਨ੍ਹਾਂ ਨੇ ਜਾਖੜ ਦੇ ਅਸਤੀਫੇ ਬਾਰੇ ਕਿਹਾ ਕਿ ਉਨ੍ਹਾਂ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਕਿਉਂਕਿ ਪਾਰਟੀ ਨੂੰ ਜਾਖੜ ਦੀ ਲੋੜ ਹੈ।


Baljeet Kaur

Content Editor

Related News