ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ 4 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ
Thursday, Apr 25, 2019 - 12:04 PM (IST)

ਸੰਗਰੂਰ (ਬੇਦੀ, ਯਾਦਵਿੰਦਰ, ਜਨੂਹਾ, ਹਰਜਿੰਦਰ): ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਉਣ ਦੇ ਤੀਜੇ ਦਿਨ ਬੁੱਧਵਾਰ ਨੂੰ 4 ਉਮੀਦਵਾਰਾਂ ਵੱਲੋਂ ਰਿਟਰਨਿੰਗ ਅਧਿਕਾਰੀ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਕੋਲ ਆਪਣੇ ਕਾਗਜ਼ ਜਮ੍ਹਾ ਕਰਵਾਏ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਧਿਕਾਰੀ ਸ਼੍ਰੀ ਥੋਰੀ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸ਼੍ਰੀ ਕੇਵਲ ਸਿੰਘ ਢਿੱਲੋਂ ਨੇ ਕਾਗਜ਼ ਦਾਖਲ ਕਰਵਾਏ ਹਨ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਹੀ ਕਵਰਿੰਗ ਉਮੀਦਵਾਰ ਵਜੋਂ ਸ਼੍ਰੀ ਕਰਨ ਇੰਦਰ ਸਿੰਘ ਨੇ ਕਾਗਜ਼ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੀ.ਪੀ.ਆਈ (ਐੱਮ. ਐੱਲ.) ਲਿਬਰੇਸ਼ਨ ਦੇ ਉਮੀਦਵਾਰ ਵਜੋਂ ਸ਼੍ਰੀ ਗੁਰਨਾਮ ਸਿੰਘ ਅਤੇ ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਉਮੀਦਵਾਰ ਵਜੋਂ ਸ਼੍ਰੀ ਵਿਜੈ ਅਗਰਵਾਲ ਨੇ ਕਾਗਜ਼ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ 29 ਅਪ੍ਰੈਲ ਤੱਕ ਜਾਰੀ ਰਹੇਗੀ।