ਸੰਗਰੂਰ : ਪਰਮਿੰਦਰ ਢੀਂਡਸਾ ਨੇ ਪਾਈ ਵੋਟ, ਨਹੀਂ ਦਿਸੇ ਸੁਖਦੇਵ ਢੀਂਡਸਾ (ਵੀਡੀਓ)

Sunday, May 19, 2019 - 01:05 PM (IST)

ਸੰਗਰੂਰ (ਬੇਦੀ) : ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪੁੱਜੇ। ਢੀਂਡਸਾ ਅਤੇ ਉਨ੍ਹਾਂ ਦੀ ਪਤਨੀ ਗਗਨਦੀਪ ਕੌਰ ਢੀਂਡਸਾ ਨੇ ਜਿਥੇ ਵੋਟਰਾਂ ਦਾ ਧੰਨਵਾਦ ਕੀਤਾ, ਉਥੇ ਸਾਰੀਆਂ ਸੀਟਾਂ 'ਤੇ ਜਿੱਤ ਦਾ ਦਾਅਵਾ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਮਾਤਾ ਹਰਜੀਤ ਕੌਰ ਅਤੇ ਭੈਣ ਅਮਨਦੀਪ ਕੌਰ ਵੀ ਮੌਜੂਦ ਸੀ ਪਰ ਸੁਖਦੇਵ ਢੀਂਡਸਾ ਉਨ੍ਹਾਂ ਨਾਲ ਨਜ਼ਰ ਨਹੀਂ ਆਏ।

ਦੱਸ ਦੇਈਏ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ, ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ, 'ਆਪ' ਵੱਲੋਂ ਭਗਵੰਤ ਮਾਨ ਅਤੇ ਪੀ.ਡੀ.ਏ. ਵੱਲੋਂ ਜੱਸੀ ਜਸਰਾਜ ਅਤੇ ਅਕਾਲ ਦਲ (ਅ) ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।


author

cherry

Content Editor

Related News