ਮਾਮਲਾ ਨਗਰ ਕੀਰਤਨ ਦੌਰਾਨ ਹਵਾਈ ਫਾਇਰ ਕਰਨ ਦਾ, ਐੱਸ.ਐੱਚ.ਓ. ਲਾਈਨ ਹਾਜ਼ਰ

Saturday, Nov 16, 2019 - 03:12 PM (IST)

ਮਾਮਲਾ ਨਗਰ ਕੀਰਤਨ ਦੌਰਾਨ ਹਵਾਈ ਫਾਇਰ ਕਰਨ ਦਾ, ਐੱਸ.ਐੱਚ.ਓ. ਲਾਈਨ ਹਾਜ਼ਰ

ਸੰਗਰੂਰ (ਰਾਜੇਸ਼ ਕੋਹਲੀ) : ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਰੂਰ ਦੇ ਪਿੰਡ ਕਮਾਲਪੁਰ ਵਿਖੇ ਸਜਾਏ ਗਏ ਕੀਰਤਨ ਦੌਰਾਨ ਕੁਝ ਵਿਅਕਤੀਆਂ ਵੱਲੋਂ ਹਵਾਈ ਫਾਇਰਿੰਗ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਮਗਰੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਨੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਥੇ ਹੀ ਥਾਣਾ ਦਿੜ੍ਹਬਾ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰ ਕੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਡੀ.ਐੱਸ.ਪੀ. ਦਿੜ੍ਹਬਾ ਵਿਲੀਅਮ ਜੇਜੀ ਦਾ ਕਹਿਣਾ ਹੈ ਕਿ ਜਦੋਂ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ, ਉਦੋਂ ਥਾਣਾ ਦਿੜ੍ਹਬਾ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਮੌਕੇ 'ਤੇ ਮੌਜੂਦ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੇਰ ਸ਼ਾਮ ਥਾਣਾ ਦਿੜ੍ਹਬਾ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਗਿਆ, ਜਦੋਂਕਿ ਹਵਾਈ ਫਾਇਰ ਕਰਨ ਵਾਲੇ 9 ਵਿਅਕਤੀਆਂ ਖ਼ਿਲਾਫ਼ ਦਫ਼ਾ 336 ਆਈ.ਪੀ.ਸੀ. ਤਹਿਤ ਥਾਣਾ ਦਿੜ੍ਹਬਾ ਵਿਚ ਕੇਸ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਵਿਚੋਂ ਇਕ ਦੀ ਗ੍ਰਿਫਤਾਰੀ ਹੋ ਚੁੱਕੀ ਹੈ।


author

cherry

Content Editor

Related News