ਸੰਗਰੂਰ ਪੁਲਸ ਨੇ ਭੁੱਕੀ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

Monday, Nov 13, 2017 - 06:20 PM (IST)

ਸੰਗਰੂਰ ਪੁਲਸ ਨੇ ਭੁੱਕੀ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - ਸੰਗਰੂਰ ਪੁਲਸ ਵੱਲੋਂ ਇਕ ਵਿਅਕਤੀ ਨੂੰ ਭੁੱਕੀ ਸਮਾਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੂਨਕ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਗਨੌਟਾ ਤੋਂ ਜਸਪਾਲ ਸਿੰਘ ਪੁੱਤਰ ਕਰਮ ਸਿੰਘ ਵਾਸੀ ਮੁਹੱਲਾ ਬਾਬਾ ਜੀਵਨ ਸਿੰਘ ਸੰਗਰੂਰ ਨੂੰ ਟਰੱਕ ਸਣੇ ਕਾਬੂ ਕਰਕੇ ਉਸ ਕੋਲੋਂ 5 ਕਿਲੋ ਭੁੱਕੀ ਬਰਾਮਦ ਕੀਤੀ। ਮੁਲਜ਼ਮ ਖਿਲਾਫ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।


Related News