ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸੰਗਰੂਰ ''ਚ ਸਕੂਲਾਂ ਦਾ ਸਮਾਂ ਤਬਦੀਲ
Thursday, Dec 19, 2019 - 05:12 PM (IST)

ਸ਼ੇਰਪੁਰ (ਅਨੀਸ਼) : ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਧੁੰਦ ਕਾਰਨ ਸੜਕੀ ਹਾਦਸੇ ਵਧਣ ਦਾ ਖਤਰਾ ਵੀ ਵੱਧ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਪੱਤਰ ਜਾਰੀ ਕਰਕੇ ਸਕੂਲ ਲੱਗਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ 20 ਦਸੰਬਰ ਤੋਂ ਲੈ ਕੇ 10 ਜਨਵਰੀ 2020 ਤੱਕ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲ ਤੇ ਆਗਣਵਾੜੀ ਸੈਂਟਰਾਂ ਦੇ ਖੁੱਲਣ ਦਾ ਸਮਾਂ 10 ਵਜੇਂ ਕੀਤਾ ਗਿਆ ਹੈ ਅਤੇ ਸਕੂਲ ਬੰਦ ਕਰਨ ਦਾ ਸਮਾਂ ਪਹਿਲਾ ਦੀ ਤਰ੍ਹਾਂ ਹੀ ਰਹੇਗਾ। ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ) ਸੰਗਰੂਰ ਤੇ ਜ਼ਿਲਾ ਪ੍ਰੋਗਰਾਮ ਅਫਸਰ ਸੰਗਰੂਰ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਸਬੰਧੀ ਕਿਹਾ ਗਿਆ ਹੈ।