ਸੰਗਰੂਰ ''ਚ 5500 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ

11/09/2019 11:27:07 AM

ਸੰਗਰੂਰ (ਰਾਜੇਸ਼ ਕੋਹਲੀ) : ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਲਗਾਈ ਗਈ ਫਟਕਾਰ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ, ਜਿਸ ਦੇ ਚੱਲਦੇ ਪਹਿਲਾਂ ਸਿਰਫ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਸੀ ਪਰ ਹੁਣ ਉਨ੍ਹਾਂ ਖਿਲਾਫ ਐਫ.ਆਰ.ਆਈ ਦਰਜ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਸੰਗਰੂਰ ਵਿਚ ਹੁਣ ਤੱਕ 5500 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 1035 ਕਿਸਾਨਾਂ ਦੇ ਪਰਾਲੀ ਨੂੰ ਸਾੜਨ 'ਤੇ ਚਲਾਨ ਕੱਟੇ ਗਏ ਅਤੇ 26 ਲੱਖ ਤੋਂ ਵੱਧ ਦੇ ਜ਼ੁਰਮਾਨੇ ਕੀਤੇ ਗਏ ਹਨ। ਉਥੇ ਹੀ 43 ਕਿਸਾਨਾਂ ਖਿਲਾਫ ਪੁਲਸ ਥਾਣੇ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ 800 ਤੋਂ ਜ਼ਿਆਦਾ ਕਿਸਾਨਾਂ ਦੀ ਜ਼ਮੀਨ 'ਤੇ ਰੈਡ ਐਂਟਰੀ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਜਾਂ ਹੋਰ ਮਹਿਕਮਿਆਂ ਤੋਂ ਮਿਲਣ ਵਾਲੀ ਸਬਸਿਡੀ ਬੰਦ ਹੋ ਜਾਏਗੀ। ਜੇਕਰ ਕੋਈ ਕਿਸਾਨ ਖੇਤ ਵਿਚ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਦੀ ਤੁਰੰਤ ਗ੍ਰਿਫਤਾਰੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਕਿਸਾਨਾਂ ਤੋਂ ਜ਼ੁਰਮਾਨਾ ਵਸੂਲਣ ਜਾਂ ਫਿਰ ਗ੍ਰਿਫਤਾਰ ਕਰਨ ਲਈ ਖੇਤ ਵਿਚ ਆਏਗਾ ਤਾਂ ਉਸ ਦਾ ਘਿਰਾਓ ਕੀਤਾ ਜਾਏਗਾ, ਕਿਉਂਕਿ ਕਿਸਾਨਾਂ ਕੋਲ ਪਰਾਲੀ ਨੂੰ ਸਾੜਨ ਤੋਂ ਇਲਾਵਾ ਹੋਰ ਕੋਈ ਦੂਜਾ ਬਦਲ ਨਹੀਂ ਹੈ।

cherry

This news is Content Editor cherry