ਸਾਨ੍ਹ ਦੇ ਹਮਲੇ ਦਾ ਸ਼ਿਕਾਰ ਹੋਏ ਪੁਲਸ ਮੁਲਾਜ਼ਮ ਦੀ ਇਲਾਜ ਦੌਰਾਨ ਹੋਈ ਮੌਤ
Friday, Aug 16, 2019 - 05:20 PM (IST)

ਸੁਨਾਮ,ਉਧਮ ਸਿੰਘ ਵਾਲਾ(ਬਾਂਸਲ) : ਸੁਨਾਮ ਵਿਚ ਆਵਾਰਾ ਸਾਨ੍ਹ ਦੇ ਹਮਲੇ ਕਾਰਨ ਜ਼ਖਮੀ ਹੋਏ ਪੁਲਸ ਮੁਲਾਜ਼ਮ ਦੀ ਹਪਸਤਾਲ ਵਿਚ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਉਥੇ ਹੀ ਪੁਲਸ ਮੁਲਾਜ਼ਮ ਦੀ ਮੌਤ ਦਾ ਕਾਰਨ ਬਣਨ ਵਾਲੇ ਸਾਨ੍ਹ ਨੂੰ ਅੱਜ ਸ਼ਹਿਰ 'ਚ ਮਾਤਾ ਮੋਦੀ ਪਾਰਕ ਨੇੜਿਓਂ ਪ੍ਰਸ਼ਾਸਨ ਵੱਲੋਂ ਬੜੀ ਮੁਸ਼ਕਤ ਨਾਲ ਕਾਬੂ ਕਰਕੇ ਨਗਰ ਕੌਂਲਸ ਮੁਲਾਜ਼ਮਾਂ ਦੀ ਦੇਖ-ਰੇਖ ਵਿਚ ਝਨੇੜੀ ਦੀ ਗਊਸ਼ਾਲਾ ਵਿਚ ਛੱਡ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਆਵਾਰਾ ਸਾਨ੍ਹ ਨੇ ਸੜਕ 'ਤੇ ਪੈਦਲ ਜਾ ਰਹੇ ਪੰਜਾਬ ਪੁਲਸ ਦੇ ਜਵਾਨ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਹਮਲੇ ਵਿਚ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ ਅਤੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਸੰਗਰੂਰ ਵਿਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਆਵਾਰਾ ਪਸ਼ੂਆਂ ਕਾਰਨ ਕਈ ਵਾਪਰ ਚੁੱਕੇ ਹਨ, ਜਿਸ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ।