ਸੰਗਰੂਰ: ਪੀ.ਆਰ.ਟੀ.ਸੀ. ਬੱਸ ਤੇ ਟਰੱਕ ਦੀ ਭਿਆਨਕ ਟੱਕਰ
Friday, Jun 29, 2018 - 08:17 AM (IST)

ਸੰਗਰੂਰ (ਹਨੀ)— ਸੰਗਰੂਰ 'ਚ ਪੀ.ਆਰ.ਟੀ.ਸੀ. ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਟੱਕਰ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ, ਜਿਸ ਨੇ ਟਰੱਕ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਲਿਆ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ, ਜਿਸ ਨੇ ਸਖਤ ਮਿਹਨਤ ਨਾਲ ਅੱਗ 'ਤੇ ਕਾਬੂ ਕੀਤਾ। ਘਟਨਾ 'ਚ ਅਜੇ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।