ਤੇਜ਼ ਰਫਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 1 ਦੀ ਮੌਤ

Wednesday, Feb 19, 2020 - 04:28 PM (IST)

ਤੇਜ਼ ਰਫਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 1 ਦੀ ਮੌਤ

ਸੰਗਰੂਰ (ਵਿਵੇਕ ਸਿੰਧਵਾਨੀ) : ਟਰੱਕ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸੰਗਰੂਰ ਦੇ ਪੁਲਸ ਅਧਿਕਾਰੀ ਅਜੈਬ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਜਗਵੀਰ ਸਿੰਘ ਵਾਸੀ ਜੋਲੀ ਹਰਿਆਣਾ ਨੇ ਬਿਆਨ ਦਰਜ ਕਰਵਾਏ ਕਿ ਉਹ ਟਰੈਕਟਰ-ਟਰਾਲੀ 'ਤੇ ਸੁਰਿੰਦਰ ਦੇ ਨਾਲ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਅਸੀਂ ਪੰਡ ਕੁਲਾਰ ਖੁਰਦ ਪੁੱਜੇ ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸੁਰਿੰਦਰ ਸਿੰਘ ਥੱਲ੍ਹੇ ਡਿੱਗ ਕੇ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸੰਗਰੂਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।


author

Baljeet Kaur

Content Editor

Related News