ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ 50ਵੇਂ ਦਿਨ ''ਚ ਦਾਖਲ
Wednesday, Oct 23, 2019 - 02:14 PM (IST)

ਸੰਗਰੂਰ (ਬੇਦੀ) : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੰਗਰੂਰ ਵਿਚ ਲਗਾਇਆ ਗਿਆ ਪੱਕਾ ਧਰਨਾ ਅੱਜ 50ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੀ 30 ਸਤੰਬਰ ਨੂੰ ਸਿੱਖਿਆ ਮੰਤਰੀ ਅਤੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵਿਚਾਲੇ ਇਕ ਮੀਟਿੰਗ ਹੋਈ ਸੀ ਅਤੇ ਮੀਟਿੰਗ ਵਿਚ ਸਿੱਖਿਆ ਮੰਤਰੀ ਵੱਲੋਂ 15 ਦਿਨਾਂ ਦਾ ਸਮਾਂ ਮੰਗਦੇ ਹੋਏ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਗੱਲ ਕਹੀ ਗਈ ਸੀ। ਲਗਾਤਾਰ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ। ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵੋਟਾਂ ਲੈਣ ਲਈ ਦਾਖਾ, ਮੁਕੇਰੀਆਂ, ਜਲਾਲਾਬਾਦ ਤਾਂ ਜਾ ਸਕਦੇ ਹਨ ਪਰ ਉਹ ਬੇਰੁਜ਼ਗਾਰਾਂ ਦੀ ਸਾਰ ਲੈਣ ਲਈ ਟੈਂਕੀ ਕੋਲ ਨਹੀਂ ਆ ਸਕਦੇ। ਉਹ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਨੂੰ ਲਗਾਤਾਰ ਗੰਭੀਰ ਲੈਣ ਦੀ ਬਜਾਏ ਇਸ ਮਸਲੇ ਨੂੰ ਅਣਗੌਲਿਆ ਕਰ ਰਹੇ ਹਨ।
ਅਧਿਆਪਕਾਂ ਨੇ ਕਿਹਾ ਹੈ ਕਿ ਉਹ ਇਸ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਰੂਪ ਵਿਚ ਮਨਾਉਣਗੇ ਅਤੇ ਆਉਣ ਵਾਲੇ ਸਮੇਂ ਵਿਚ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਹੋਰ ਵੀ ਤਿੱਖੇ ਤੇ ਗੁਪਤ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੌਜੂਦ ਸਾਥੀ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਲੇਖ ਫਿਰੋਜ਼ਪੁਰ, ਜਗਦੀਸ਼ ਫਿਰੋਜ਼ਪੁਰ ਆਦਿ ਮੌਜੂਦ ਸਨ।