ਸੰਗਰੂਰ ''ਚ ਵਾਲਮੀਕਿ ਭਾਈਚਾਰੇ ਦਾ ਪ੍ਰਦਰਸ਼ਨ, ਦੁਕਾਨਾਂ ਕਰਾਈਆਂ ਬੰਦ
Saturday, Sep 07, 2019 - 11:06 AM (IST)

ਸੰਗਰੂਰ (ਰਾਜੇਸ਼ ਕੋਹਲੀ) : ਪੰਜਾਬ ਬੰਦ ਦਾ ਅਸਰ ਸੰਗਰੂਰ ਦੇ ਲਹਿਰਾਗਾਗਾ ਵਿਚ ਦੇਖਣ ਨੂੰ ਮਿਲਿਆ। ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸਿਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਲਹਿਰਾਗਾਗਾ ਵਿਚ ਵਾਲਮੀਕਿ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਈਚਾਰੇ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਦੁਕਾਨਾਂ ਨੂੰ ਬੰਦ ਕਰਾਇਆ ਗਿਆ। ਉਨ੍ਹਾਂ ਨੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਤੇ ਤੁਰੰਤ ਰੋਕ ਲਗਾਉਣ ਅਤੇ ਟੀ.ਵੀ. ਚੈਨਲ 'ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।