ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Monday, Nov 25, 2019 - 05:02 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਸੰਗਰੂਰ 'ਚ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਸੰਗਰੂਰ ਦੇ ਏ.ਐੱਸ.ਆਈ. ਅਜੈਬ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਆਸਾ ਸਿੰਘ ਵਾਸੀ ਸੁਨਾਮ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਦੋਸਤ ਨਰਿੰਦਰਜੀਤ ਸਿੰਘ ਪਟਿਆਲਾ ਰੋਡ ਸੁਨਾਮ ਤੋਂ ਸੰਗਰੂਰ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਕੁਲਾਰ ਖੁਰਦ ਦੇ ਨੇੜੇ ਪਹੁੰਚਿਆ ਤਾਂ ਉਸ ਦੀਆਂ ਅੱਖਾਂ 'ਚ ਸਾਹਮਣੇ ਤੋਂ ਲਾਈਟ ਪੈ ਗਈ ਤੇ ਉਹ ਨੇੜੇ ਖੜ੍ਹੇ ਟਰਾਲੇ ਨਾਲ ਟਕਰਾਅ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਅਣਪਛਾਤੇ ਟਰਾਲਾ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।