ਨੌਜਵਾਨ ਦੀ ਸ਼ਰਮਨਾਕ ਕਰਤੂਤ: ਕੁੜੀ ਨੂੰ ਪਿਆਰ ਦੇ ਜਾਲ ''ਚ ਫਸਾ 3 ਮਹੀਨੇ ਮਿਟਾਈ ਆਪਣੀ ਹਵਸ

Friday, Aug 07, 2020 - 09:38 AM (IST)

ਨੌਜਵਾਨ ਦੀ ਸ਼ਰਮਨਾਕ ਕਰਤੂਤ: ਕੁੜੀ ਨੂੰ ਪਿਆਰ ਦੇ ਜਾਲ ''ਚ ਫਸਾ 3 ਮਹੀਨੇ ਮਿਟਾਈ ਆਪਣੀ ਹਵਸ

ਸੰਗਰੂਰ (ਵਿਵੇਕ ਸਿੰਧਵਾਨੀ) : ਵਿਆਹ ਦਾ ਝਾਂਸਾ ਦੇ ਕੇ ਇਕ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਪੁਲਸ ਨੇ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੀ ਮਹਿਲਾ ਪੁਲਸ ਅਧਿਕਾਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਜਿੰਮ 'ਚ ਗੁਰਪ੍ਰੀਤ ਸਿੰਘ ਵਾਸੀ ਸੰਗਰੂਰ ਨਾਲ ਮੁਲਾਕਾਤ ਹੋ ਗਈ ਤੇ ਅਸੀਂ ਦੋਵੇਂ ਇਕ ਦੂਜੇ ਨੂੰ ਪਸੰਦ ਕਰਨ ਲੱਗ ਗਏ ਸੀ। ਉਸਨੇ ਮੈਨੂੰ ਵਿਆਹ ਦਾ ਝਾਂਸਾ ਦੇ ਕੇ ਉਹ ਮੇਰੇ ਨਾਲ ਤਿੰਨ ਮਹੀਨੇ ਜਬਰ-ਜ਼ਨਾਹ ਕਰਦਾ ਰਿਹਾ ਅਤੇ ਇਸ ਦੌਰਾਨ ਮੈਂ ਗਰਭਵਤੀ ਹੋ ਗਈ। ਬਾਅਦ 'ਚ ਉਸਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਸਾਬਕਾ ਫ਼ੌਜੀ ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
 

ਇਥੇ ਦੱਸ ਦੇਈਏ ਕਿ ਪੰਜਾਬ 'ਚ ਰੋਜ਼ਾਨਾ ਹੀ ਜਬਰ-ਜ਼ਿਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਕੱਲ ਵੀ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਥਾਣਾ ਸਦਰ ਦੇ ਇਕ ਪਿੰਡ ਵਿਚ, ਜਿੱਥੇ ਇਕ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਹੋਰ ਕੋਈ ਨਹੀਂ ਸਗੋਂ ਉਸ ਦਾ ਆਪਣਾ ਹੀ ਪਿਓ ਸੀ। ਇਸ ਮਾਸੂਮ ਬੱਚੀ ਦੀ ਚਾਚੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਸੂਮ ਦਾ ਅੱਜ ਮੈਡੀਕਲ ਕਰਵਾਇਆ। ਮੈਡੀਕਲ ਦੇ ਬਾਅਦ ਪੁਲਿਸ ਨੇ ਦੋਸ਼ੀ ਕਲਯੁੱਗੀ ਪਿਓ ਕਿਸ਼ਨ ਲਾਲ ਮੂਲ ਨਿਵਾਸੀ ਹਰਦੋਈ (ਯੂ. ਪੀ.) ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋਂ :  ਨਸ਼ੇ ’ਚ ਟੱਲੀ ਸਕੇ ਪਿਓ ਦੀ ਹੈਵਾਨੀਅਤ: 7 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ


author

Baljeet Kaur

Content Editor

Related News