ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾਡ਼ੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ

Monday, Jan 21, 2019 - 09:56 AM (IST)

ਸੰਗਰੂਰ (ਸ਼ਾਮ)-ਗੁਰਦੁਆਰਾ ਟਿੱਬਾ ਸਾਹਿਬ(ਤਪਾ-ਦਰਾਜ) ਵਿਖੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾਡ਼ੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੀਰਤਨ ਪਿੰਡ ਦਰਾਜ-ਦਰਾਕਾ ਪਿੰਡਾਂ ਦੀ ਪ੍ਰੀਕਰਮਾ ਤੋਂ ਬਾਅਤ ਮੁਡ਼ ਗੁਰਦੁਆਰਾ ਸਾਹਿਬ ਵਿਖੇ ਆਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਢਾਡੀ ਜੱਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਵਾਰ੍ਹਾਂ ਗਾ ਕੇ ਅਤੇ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਵੱਡੀ ਗਿਣਤੀ ਵਿਚ ਚੱਲ ਕੇ ਸੰਗਤਾਂ ਵੱਲੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਸਮੇਂ ਚੇਅਰਮੈਨ ਜਗਦੀਸ਼ ਬਰਾਡ਼, ਮੈਨੇਜਰ ਜੰਗ ਸਿੰਘ ਜੰਗਿਆਣਾ, ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ, ਗੁਰਨਾਮ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਪਲਾਹਾ, ਬਾਈ ਮਲਕੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਬਾਬਾ ਮੱਘਰ ਸਿੰਘ, ਸੁਖਦੇਵ ਸਿੰਘ ਬਰਨਾਲਾ, ਨਛੱਤਰ ਸਿੰਘ ਸੇਖਾ, ਬਲਦੇਵ ਸਿੰਘ ਬਰਨਾਲਾ, ਨਰੰਜਨ ਸਿੰਘ ਸਾਬਕਾ ਪ੍ਰਧਾਨ, ਬਾਬਾ ਮਹਿੰਦਰ ਸਿੰਘ ਬਰਨਾਲਾ, ਜਰਨੈਲ ਸਿੰਘ ਬਰਨਾਲਾ, ਪੂਰਨ ਸਿੰਘ ਬਰਨਾਲਾ, ਨੰਬਰਦਾਰ ਪ੍ਰੀਤਮ ਸਿੰਘ, ਬਲਵੀਰ ਸਿੰਘ ਦਰਾਕਾ, ਕਸ਼ਮੀਰਾ ਸਿੰਘ,ਬਲਵਿੰਦਰ ਸਿੰਘ ਆਦਿ ਟਰੱਸਟੀ ਹਾਜ਼ਰ ਸਨ।

Related News