ਡੀ. ਸੀ. ਵੱਲੋਂ ਅਕਾਲ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਦੌਰਾ

Tuesday, Jan 29, 2019 - 10:10 AM (IST)

ਡੀ. ਸੀ. ਵੱਲੋਂ ਅਕਾਲ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਦੌਰਾ
ਸੰਗਰੂਰ (ਬੇਦੀ, ਗੋਇਲ, ਵਿਵੇਕ ਸਿੰਧਵਾਨੀ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਕਾਲ ਨਸ਼ਾ ਛੁਡਾਊ ਕੇਂਦਰ ਚੀਮਾ ਦਾ ਅਚਨਚੇਤ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਵਿਸਥਾਰ ’ਚ ਗੱਲਬਾਤ ਕੀਤੀ। ਥੋਰੀ ਨੇ ਮਰੀਜ਼ਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਆਪਕ ਪੱਧਰ ’ਤੇ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਡੇਪੋ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰੇਕ ਵਰਗ ਨਾਲ ਸਬੰਧਤ ਨਾਗਰਿਕਾਂ ਨੂੰ ਡੇਪੋ ਵਲੰਟੀਅਰ ਵਜੋਂ ਨਾਲ ਜੋਡ਼ ਕੇ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਅਕਾਲ ਨਸ਼ਾ ਛੁਡਾਊ ਕੇਂਦਰ ਵਿਖੇ ਇਲਾਜ ਅਧੀਨ ਮਰੀਜ਼ਾਂ ਦੇ ਪਿਛੋਕਡ਼ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਉਮਰ ਵਰਗਾਂ ਨਾਲ ਸਬੰਧਤ ਇਨ੍ਹਾਂ ਮਰੀਜ਼ਾਂ ਤੋਂ ਇਹ ਜਾਣਿਆ ਕਿ ਉਹ ਨਸ਼ਿਆਂ ਦੀ ਦਲਦਲ ’ਚ ਕਿਸ ਤਰ੍ਹਾਂ ਫਸ ਗਏ। ਡਿਪਟੀ ਕਮਿਸ਼ਨਰ ਨੇ ਉਥੇ ਤਾਇਨਾਤ ਡਾਕਟਰੀ ਅਮਲੇ ਨਾਲ ਵੀ ਗੱਲਬਾਤ ਕੀਤੀ। ®ਉਨ੍ਹਾਂ ਦੱਸਿਆ ਕਿ ਜ਼ਿਲਾ ਸੰਗਰੂਰ ’ਚ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ, ਉਥੇ ਹੀ ਜ਼ਿਲੇ ’ਚ ਖੋਲ੍ਹੇ ਗਏ 11 ਓਟ ਕੇਂਦਰਾਂ ’ਚ ਵੀ ਮਾਹਰਾਂ ਦੁਆਰਾ ਰੋਜ਼ਾਨਾ ਓ. ਪੀ. ਡੀ. ਰਾਹੀਂ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਡਿਪਟੀ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ ਵੀ ਉਨ੍ਹਾਂ ਦੇ ਨਾਲ ਸਨ।

Related News