ਤੋਲਾਵਾਲ ਦੇ ਹਾਈ ਸਕੂਲ ’ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
Sunday, Feb 03, 2019 - 09:54 AM (IST)

ਸੰਗਰੂਰ (ਗੋਇਲ)-ਸਰਕਾਰੀ ਹਾਈ ਸਕੂਲ ਤੋਲਾਵਾਲ ਵਿਖੇ ਮੁੱਖ ਅਧਿਆਪਕਾ ਮਨਦੀਪ ਕੌਰ ਦੀ ਅਗਵਾਈ ਵਿਚ ਸਮੂਹ ਸਟਾਫ ਦੇ ਸਹਿਯੋਗ ਸਦਕਾ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਸੁਰੂਆਤ ਬੱਚਿਆਂ ਵੱਲੋਂ ਪੇਸ਼ ਕੀਤੇ ਧਾਰਮਕ ਸ਼ਬਦ ਨਾਲ ਹੋਈ ਤੇ ਸੱਭਿਆਚਾਰ ਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕਰ ਕੇ ਰੰਗ ਬੰਨ੍ਹਿਆ ਗਿਆ। ਇਸ ਮੌਕੇ ਬੱਚਿਆਂ ਨੇ ਸਮਾਜਕ ਕੁਰੀਤੀਆਂ ਖਿਲਾਫ ਗੀਤ ਤੇ ਕੋਰੀਓਗ੍ਰਾਫੀਆਂ ਪੇਸ਼ ਕਰ ਕੇ ਵਾਹ-ਵਾਹ ਖੱਟੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲਾ ਸੰਗਰੂਰ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ , ਸੁਰਿੰਦਰ ਕੌਰ ਬਾਜਵਾ, ਪ੍ਰੀਤ ਬਾਜਵਾ, ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਜ਼ਿਲਾ ਆਗੂ ਮਲਕੀਤ ਸਿੰਘ ਗੋਰਾਇਆ ਤੋਲਾਵਾਲ ਤੇ ਸਰਪੰਚ ਮੇਵਾ ਸਿੰਘ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਰਾਜਾ ਨੇ ਸਕੂਲੀ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਤ ਹੋ ਕੇ ਸਟਾਫ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸੂਬਾ ਸਰਕਾਰ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਤਤਪਰ ਹੈ। ਇਸ ਸਮੇਂ ਸਕੂਲ ਵੱਲੋਂ ਮੁੱਖ ਅਧਿਆਪਕਾ ਮਨਦੀਪ ਕੌਰ ਦੀ ਅਗਵਾਈ ਵਿਚ ਮੁੱਖ ਮਹਿਮਾਨਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਜੰਟ ਸਿੰਘ, ਗੀਤਾ ਸ਼ਰਮਾ, ਵੀਨਾ ਰਾਣੀ, ਕੁਲਦੀਪ ਕੌਰ, ਗੁਰਮੀਤ ਕੌਰ ਤੇ ਅਰਪਨਾ ਆਦਿ ਤੋਂ ਇਲਾਵਾ ਪਿੰਡ ਵਾਸੀ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।