ਤਾਨੀਆ ਖੀਪਲ ਨੇ ਨੈੱਟਬਾਲ ਚੈਂਪੀਅਨਸ਼ਿਪ ’ਚ ਦੂਜਾ ਸਥਾਨ ਪ੍ਰਾਪਤ ਕੀਤਾ

Sunday, Feb 03, 2019 - 09:54 AM (IST)

ਤਾਨੀਆ ਖੀਪਲ ਨੇ ਨੈੱਟਬਾਲ ਚੈਂਪੀਅਨਸ਼ਿਪ ’ਚ ਦੂਜਾ ਸਥਾਨ ਪ੍ਰਾਪਤ ਕੀਤਾ
ਸੰਗਰੂਰ (ਕਾਂਸਲ)-ਪਡ਼੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਵਲ ਰਹਿਣ ਵਾਲੇ ਸਥਾਨਕ ਹੈਰੀਟੇਜ ਪਬਲਿਕ ਸਕੂਲ ਦੀ ਵਿਦਿਆਰਥਣ ਤਾਨੀਆ ਖੀਪਲ ਨੇ ਬਠਿੰਡਾ ’ਚ ਹੋਈ 31ਵੀਂ ਜੂਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ’ਚ ਆਪਣੀ ਖੇਡ ਕਲਾ ਦੇ ਜੌਹਰ ਦਿਖਾ ਕੇ ਦੂਜਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨਾਇਆ ਅਤੇ ਸ਼੍ਰੀ ਹਰੀ ਓਮ ਕੌਸ਼ਿਕ (ਸੈਕਟਰੀ, ਨੈੱਟਬਾਲ ਫੈੱਡਰੇਸ਼ਨ ਆਫ਼ ਇੰਡੀਆ) ਦੁਆਰਾ ਵਿਦਿਆਰਥਣ ਖਿਡਾਰੀ ਨੂੰ ਸਨਮਾਨਤ ਕੀਤਾ ਗਿਆ। ਸਕੂਲ਼ ਮੁਖੀ ਮੀਨੂ ਸੂਦ ਨੇ ਬਾਕੀ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਅੰਦਰ ਕਈ ਤਰ੍ਹਾਂ ਦੇ ਵਿਸ਼ੇਸ਼ ਗੁਣਾਂ ਦਾ ਵਾਧਾ ਕਰਦੀਆਂ ਹਨ ਅਤੇ ਇਹ ਰੱਖਿਆ ਪੱਖ ਤੋਂ ਵੀ ਬਹੁਤ ਅਹਿਮ ਹੁੰਦੀਆਂ ਹਨ। ਜਿਸ ਕਰ ਕੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ’ਚ ਭਾਗ ਲੈਣਾ ਚਾਹੀਦਾ ਹੈ, ਤਾਂ ਕਿ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੋ ਸਕੇ। ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਮੁਖੀ ਨੇ ਖਿਡਾਰੀ ਵਿਦਿਆਰਥਣ ਦੀ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ ਅਤੇ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਨਾਮਣਾ ਖੱਟਣ ਦੀਆਂ ਸ਼ੁਭ-ਕਾਮਨਾਵਾਂ ਦਿੱਤੀਆਂ ।

Related News