ਬੀ. ਐੱਡ ਦਾ ਨਤੀਜਾ ਰਿਹਾ ਸ਼ਾਨਦਾਰ
Tuesday, Feb 05, 2019 - 04:54 AM (IST)

ਸੰਗਰੂਰ (ਗੋਇਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ. ਐਡ ਸਾਲ ਪਹਿਲਾ ਸਮੈਸਟਰ ਦੂਜਾ ਦੇ ਨਤੀਜਿਆਂ ’ਚ ਐੱਸ.ਐੱਸ. ਕਾਲਜ ਆਫ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੇ ਚੇਅਰਮੈਨ ਡਾ. ਸੋਮਨਾਥ ਮਹਿਤਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਸ਼ਰਨਜੀਤ ਕੌਰ ਨੇ 404 ਅੰਕ ਲੈ ਕੇ ਪਹਿਲਾ, ਰਜਨੀ ਰਾਣੀ ਨੇ 398 ਅੰਕ ਲੈ ਕੇ ਦੂਜਾ ਅਤੇ ਸੁਖਵਿੰਦਰ ਕੌਰ ਨੇ 392 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਕਾਲਜ ਦੇ ਸਕੱਤਰ ਰਾਜ ਕੁਮਾਰ ਮਹਿਤਾ, ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ ਵਿਦਿਆਰਥਣਾਂ ਨੂੰ ਵਧਾਈ ਦਿੱੱਤੀ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।