‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਸਵੱਛਤਾ ਪ੍ਰਤੀ ਜਾਗਰੂਕਤਾ ਅਭਿਆਨ ਚਲਾਇਆ
Thursday, Feb 07, 2019 - 04:30 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਜੇ ਭਾਸਕਰ ਸ਼ਰਮਾ ਦੀ ਨਿਗਰਾਨੀ ਹੇਠ ਡਾ. ਆਰ. ਪੀ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੌਰਾਨ ਐੱਨ.ਐੱਸ.ਐੱਸ ਵਲੰਟੀਅਰਾਂ ਵੱਲੋਂ ਕਾਰਜ ਸਾਧਕ ਅਫ਼ਸਰ ਬਰਨਾਲਾ ਪਰਮਿੰਦਰ ਸਿੰਘ ਭੱਟੀ ਦੇ ਸਹਿਯੋਗ ਨਾਲ ‘ਤੰਦਰੁਸਤ ਪੰਜਾਬ’ ਮਿਸ਼ਨ ਅਧੀਨ ਸਵੱਛਤਾ ਅਭਿਆਨ ਚਲਾਇਆ ਗਿਆ। ਇਸ ਅਭਿਆਨ ਰਾਹੀਂ ਲਗਭਗ 130 ਦੇ ਕਰੀਬ ਐੱਨ.ਐੱਸ.ਐੱਸ ਵਲੰਟੀਅਰਜ਼ ਅਤੇ ਨਗਰ ਕੌਂਸਲ ਬਰਨਾਲਾ ਦੇ ਮੁਲਾਜ਼ਮਾਂ ਵੱਲੋਂ ਇਸ ਅਭਿਆਨ ਦੌਰਾਨ ਕਚਹਿਰੀ ਚੌਕ ਤੋਂ ਹੰਡਿਆਇਆ ਰੋਡ ਉਪਰ ਸਡ਼ਕ ਦੀਆਂ ਬਰਮਾਂ ਦੀ ਦੋਨੋਂ ਸਾਈਡਾਂ ਦੀ ਸਫ਼ਾਈ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਪਰਿਵਾਰਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਅਭਿਆਨ ਸਮੇਂ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਏ.ਡੀ.ਸੀ. ਬਰਨਾਲਾ ਮੈਡਮ ਰੂਹੀ ਦੁੱਗ, ਆਈ.ਏ.ਐੱਸ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਸਾਫ਼ ਸਮਾਜ ਨੂੰ ਤੰਦਰੁਸਤੀ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇ। ਵਲੰਟੀਅਰਾਂ ਵੱਲੋਂ ਕੀਤਾ ਇਹ ਉਪਰਾਲਾ ਬਡ਼ਾ ਹੀ ਸ਼ਲਾਘਾਯੋਗ ਹੈ। ਇਸ ਤੋਂ ਇਲਾਵਾ ਵਲੰਟੀਅਰਾਂ ਨਾਲ ਸ਼੍ਰੀ ਭਾਸਕਰ ਅਤੇ ਸ਼੍ਰੀ ਭੱਟੀ ਵੀ ਇਸ ਅਭਿਆਨ ਦਾ ਹਿੱਸਾ ਬਣੇ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਫ਼ਾਈ ਮੁਹਿੰਮ ’ਚ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰੋਗਰਾਮ ਅਫ਼ਸਰ ਰੁਪਿੰਦਰ ਸਿੰਘ, ਮੈਡਮ ਰੇਨੂੰ ਮਿੱਤਲ, ਮੈਡਮ ਸਿਮਰਜੀਤ ਕੌਰ ਅਤੇ ਕੈਂਪ ਕਮਾਂਡੈਂਟ ਸ਼੍ਰੀਮਤੀ ਪ੍ਰੀਤੀ ਕੌਸ਼ਲ ਤੋਂ ਇਲਾਵਾ ਨਗਰ ਕੌਂਸਲ ਬਰਨਾਲਾ ਤੋਂ ਕਰਮਚਾਰੀ ਸ਼ਾਮਲ ਹੋਏ।