ਪ੍ਰੀਖਿਆ ਦੀ ਤਿਆਰੀ ਸਬੰਧੀ ਗਤੀਵਿਧੀ
Thursday, Feb 07, 2019 - 04:30 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਬਰਨਾਲਾ ਦੇ ਮਸ਼ਹੂਰ ਬੀ. ਵੀ. ਐੱਮ. ਇੰਟਰਨੈਸ਼ਨਲ ਸਕੂਲ ’ਚ ਪ੍ਰੀਖਿਆ ਦੀ ਤਿਆਰੀ ਸਬੰਧੀ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ’ਚ ਬੱਚਿਆਂ ਨੂੰ ਪ੍ਰੀਖਿਆ ’ਤੇ ਚਰਚਾ 2.0 ਦਿਖਾਇਆ ਗਿਆ, ਜਿਸ ਵਿਚ ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਬੱਚਿਆਂ ਨੂੰ ਪੇਪਰ ਕਰਨ ਦੇ ਤਰੀਕੇ ਬਾਰੇ ਜਾਣੂ ਕਰਵਾਇਆ ਗਿਆ। ਅਧਿਆਪਕਾਂ ਨੇ ਬੱਚਿਆਂ ਨੂੰ ਪ੍ਰੀਖਿਆ ਦੇ ਦਿਨਾਂ ’ਚ ਟੀ. ਵੀ. ਨਾ ਦੇਖਣ ਅਤੇ ਮੋਬਾਇਲ ਦਾ ਪ੍ਰਯੋਗ ਨਾ ਕਰਨ ਨੂੰ ਕਿਹਾ। ਅਧਿਆਪਕਾਂ ਨੇ ਬੱਚਿਆਂ ਨੂੰ ਸਹੀ ਢੰਗ ਨਾਲ ਪੇਪਰ ਕਰ ਕੇ ਵਧੀਆ ਅੰਕ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਨਕਲ ਨਾ ਕਰਨ ਨੂੰ ਵੀ ਕਿਹਾ। ਅਧਿਆਪਕਾਂ ਨੇ ਬੱਚਿਆਂ ਨੂੰ ਮਨ ’ਚੋਂ ਪ੍ਰੀਖਿਆ ਦਾ ਡਰ ਕੱਢਣ ਲਈ ਉਨ੍ਹਾਂ ਨੂੰ ਉਦਾਹਰਨਾਂ ਦੇ ਕੇ ਸਮਝਾਇਆ ਕਿ ਪ੍ਰੀਖਿਆ ਤੋਂ ਡਰਨ ਦੀ ਜ਼ਰੂਰਤ ਨਹੀਂ ਹੁੰਦੀ ਸਗੋਂ ਵਧੀਆ ਅਤੇ ਚੰਗੀ ਪਡ਼੍ਹਾਈ ਕਰਨ ਦੀ ਜ਼ਰੂਰਤ ਹੁੰਦੀ ਹੈ। ਸਕੂਲ ਪ੍ਰਿੰਸੀਪਲ ਸਰਿਤਾ ਕਾਰਖਲ ਨੇ ਵੀ ਬੱਚਿਆਂ ਨੂੰ ਪਡ਼੍ਹਾਈ ਕਰਨ ਲਈ ਕਿਹਾ ਤਾਂ ਕਿ ਵਧੀਆ ਅੰਕ ਲੈ ਕੇ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਜਾ ਸਕੇ। ਉਨ੍ਹਾਂ ਨੇ ਬੱਚਿਆਂ ਨੂੰ ਮਨ ਲਗਾ ਕੇ ਮਿਹਨਤ ਕਰਨ ਅਤੇ ਵਧੀਆ ਅੰਕ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਅੱਛੀ ਪ੍ਰੀਖਿਆ ਲਈ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ।